ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਭਾਈ ਧਿਆਨ ਸਿੰਘ ਮੰਡ ਪੜ੍ਹਣਗੇ ਕੌਮ ਦੇ ਨਾਮ ਸੰਦੇਸ਼
Monday, Oct 20, 2025 - 04:55 PM (IST)

ਅੰਮ੍ਰਿਤਸਰ (ਸਰਬਜੀਤ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਅਕਤੂਬਰ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸਮਨਾਇਆ ਜਾ ਰਿਹਾ ਹੈ। ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਮੀਰੀ ਅਤੇ ਪੀਰੀ ਦੇ ਪ੍ਰੇਰਨਾ ਸਰੋਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਨ 2015 ਦੇ ਸਰਬੱਤ ਖਾਲਸਾ ਵੱਲੋਂ ਥਾਪੇ ਮੁਤਬਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਕੌਮ ਦੇ ਨਾਮ ਸੰਦੇਸ਼ ਪੜ੍ਹਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4-5 ਦਿਨਾਂ ਤੱਕ...ਮੌਸਮ ਵਿਭਾਗ ਨੇ ਜਾਰੀ ਕੀਤੀ Latest Update
ਇਸ ਸਬੰਧੀ ਜਾਣਕਾਰੀ ਦਿੰਦੇ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਕੌਮ ਅਤੇ ਪੰਥ ਦੀ ਅਜ਼ੀਮ ਧਾਰਮਿਕ ਸ਼ਖਸ਼ੀਅਤ ਹਨ ਜਿੰਨ੍ਹਾ ਦੇ ਰੌਸ਼ਨ ਦਿਮਾਗ ਦੀ ਉਪਜ ਸ਼ਬਦਾਂ ਤੋਂ ਕੌਮ ਅਤੇ ਪੰਥ ਦਾ ਵਾਕਿਫ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਰੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੇ ਸ਼ੁੱਭ ਅਵਸਰ ਅਤੇ ਦੇਸ਼ ਵਿਦੇਸ਼ ਵਿਚ ਬੈਠੀਆਂ ਸਿੱਖ ਸੰਗਤਾਂ ਪੰਥਕ ਦਰਦੀਆਂ ਤੇ ਪੰਥਕ ਹਿਤੈਸ਼ੀਆਂ ਨੂੰ ਭਾਈ ਧਿਆਨ ਸਿੰਘ ਮੰਡ ਦੇ ਸੰਦੇਸ਼ ਦਾ ਇੰਤਜਾਰ ਰਹਿੰਦਾ ਹੈ। ਕਿਉਂਕਿ ਉਹ ਕੌਮ ਅਤੇ ਪੰਥ ਦੇ ਰੂਹ-ਏ-ਰਵਾਂ ਹਨ ਅਤੇ ਕਈ ਵਰ੍ਹਿਆਂ ਤੋਂ ਤਰਜ਼ਮਾਨੀ ਕਰਦੇ ਆ ਰਹੇ ਹਨ।
ਇਹ ਵੀ ਪੜ੍ਹੋ: Punjab: ਦੀਵਾਲੀ ਮੌਕੇ ਉਜੜਿਆ ਸਰਪੰਚ ਦਾ ਘਰ! ਨਸ਼ੇ ਦੀ ਭੇਟ ਚੜ੍ਹਿਆ ਜਵਾਨ ਪੁੱਤ
ਇਹੀ ਕਾਰਨ ਹੈ ਕਿ ਅੱਜ ਪੰਥ ਦੋਖੀਆਂ ਅਤੇ ਪੰਥ ਵਿਰੋਧੀਆਂ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਦੇ ਭਾਈ ਭਤੀਜਾਵਾਦ ਅਤੇ ਰਾਜਨੀਤੀ ਦੀ ਜਾਲਸਾਜ਼ੀ ਦਾ ਅਸਰ ਸਮੁੱਚੀ ਕੌਮ ਅਤੇ ਪੰਥ ਤੋਂ ਖ਼ਤਮ ਹੋ ਚੁੱਕਾ ਹੈ। ਭਾਈ ਜਰਨੈਲ ਸਿੰਘ ਸਖੀਰਾ ਨੇ ਅੱਗੇ ਕਿਹਾ ਕਿ ਭਾਈ ਧਿਆਨ ਸਿੰਘ ਮੰਡ ਨਿਸਵਾਰਥ ਤੇ ਭਾਈ ਭਤੀਜਾਵਾਦ ਤੋਂ ਪਰੇ ਰਹਿ ਕੇ ਕੌਮ ਅਤੇ ਪੰਥ ਦੀ ਸੇਵਾ ਕਰ ਰਹੇ ਹਨ ਜਿਸ ਦਾ ਹਰੇਕ ਸਿੱਖ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਨੂੰ 21 ਅਕਤੂਬਰ ਨੂੰ ਦੁਪਹਿਰ 3.30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ:ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8