ਭਾਈ ਦਿਲਾਵਰ ਸਿੰਘ ਦੀ ਤਸਵੀਰ ਅਜਾਇਬ ਘਰ ‘ਚ ਲਗਾਉਣਾ ਸ਼ਲਾਘਾਯੋਗ ਉਪਰਾਲਾ: ਹਵਾਰਾ ਕਮੇਟੀ

06/13/2022 1:24:21 PM

ਅੰਮ੍ਰਿਤਸਰ (ਅਨਜਾਣ) : ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਲਏ ਗਏ ਫ਼ੈਸਲੇ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਨੂੰ ਸ਼ਲਾਘਾਯੋਗ ਉਪਰਾਲਾ ਦੱਸਿਆ ਹੈ। ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ, ਭਾਈ ਮਹਾਂਬੀਰ ਸਿੰਘ, ਭਾਈ ਬੇਅੰਤ ਸਿੰਘ ਖਿਆਲਾ, ਬਲਦੇਵ ਸਿੰਘ ਨਵਾਂਪਿੰਡ, ਮੁਖਤਿਆਰ ਸਿੰਘ ਖਾਲਸਾ ਤੇ ਦਲਜੀਤ ਸਿੰਘ ਗਿੱਲ ਨੇ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਬੀਬੀ ਜਗੀਰ ਕੌਰ ਨੂੰ ਯਾਦ ਪੱਤਰ ਦਿੱਤੇ ਗਏ ਸਨ, ਜਿਨ੍ਹਾਂ ਨੂੰ ਬੂਰ ਹੁਣ ਲੱਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਉਨ੍ਹਾਂ ਕਿਹਾ ਕਿ ਬਾਕੀ ਜੁਝਾਰੂ ਸਿੰਘਾਂ ਜਥੇਦਾਰ ਸੁਖਦੇਵ ਸਿੰਘ, ਬਾਬਾ ਗੁਰਬਚਨ ਸਿੰਘ, ਭਾਈ ਗੁਰਜੰਟ ਸਿੰਘ, ਭਾਈ ਅਨੋਖ ਸਿੰਘ,ਭਾਈ ਅਵਤਾਰ ਸਿੰਘ, ਭਾਈ ਨਵਨੀਤ ਸਿੰਘ ਆਦਿ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀਆਂ ਜਾਣ। ਉਨ੍ਹਾਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਅਜਾਇਬ ਘਰ ਵਿੱਚ ਲੱਗੀਆਂ ਤਸਵੀਰਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਤਾਬਚਾਂ ਛਪਵਾਇਆਂ ਜਾਵੇ, ਜਿਸ ਤੋਂ ਸੰਗਤਾਂ ਨੂੰ ਭਰਪੂਰ ਜਾਣਕਾਰੀ ਮਿਲੇ। ਉਨ੍ਹਾਂ ਕਿਹਾ ਕਿ ਅੱਜ 14 ਜੂਨ ਨੂੰ ਸਵੇਰੇ 11:00 ਵਜੇ ਸਰਬੱਤ ਸੰਗਤਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਪਹੁੰਚਣ।

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ


rajwinder kaur

Content Editor

Related News