ਤਰਨਤਾਰਨ-ਕਪੂਰਥਲਾ ਦੇ ਆਬਜ਼ਰਵਰ ਨਿਯੁਕਤ ਹੋਣ ’ਤੇ ਭਾਈ ਗੋਗਾ ਦਾ ਸਨਮਾਨ, ਹਜ਼ੂਰ ਸਾਹਿਬ ਮਾਮਲੇ ''ਤੇ ਘੇਰੀ ਸਰਕਾਰ

Thursday, Jun 25, 2026 - 11:47 PM (IST)

ਤਰਨਤਾਰਨ-ਕਪੂਰਥਲਾ ਦੇ ਆਬਜ਼ਰਵਰ ਨਿਯੁਕਤ ਹੋਣ ’ਤੇ ਭਾਈ ਗੋਗਾ ਦਾ ਸਨਮਾਨ, ਹਜ਼ੂਰ ਸਾਹਿਬ ਮਾਮਲੇ ''ਤੇ ਘੇਰੀ ਸਰਕਾਰ

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਭਾਈ ਮਧੂਪਾਲ ਸਿੰਘ ਗੋਗਾ ਨੂੰ ਤਰਨਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਆਬਜ਼ਰਵਰ ਨਿਯੁਕਤ ਕੀਤੇ ਜਾਣ ’ਤੇ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸਥਿਤ ਬ੍ਰਹਮ ਬੂਟਾ ਮਾਰਕੀਟ ਵਿਖੇ ਵੱਖ-ਵੱਖ ਪੰਥਕ ਧਿਰਾਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੰਥਕ ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਭਾਈ ਮਧੂਪਾਲ ਸਿੰਘ ਗੋਗਾ ਨੂੰ ਦਿੱਤੀ ਗਈ ਇਹ ਅਹਿਮ ਜ਼ਿੰਮੇਵਾਰੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਅਤੇ ਪੰਥ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਆਗੂਆਂ ਨੇ ਕਿਹਾ ਕਿ ਭਾਈ ਗੋਗਾ ਨੇ ਪਾਰਟੀ ਅਤੇ ਪੰਥ ਦੀ ਮਜ਼ਬੂਤੀ ਲਈ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਮਿਲੇ ਇਸ ਮਾਣ-ਸਨਮਾਨ ਲਈ ਉਹ ਪਾਰਟੀ ਹਾਈਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਸਨਮਾਨ ਸਮਾਗਮ ਦੌਰਾਨ ਭਾਈ ਮਧੂਪਾਲ ਸਿੰਘ ਗੋਗਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੇ ਗਏ ਇਸ ਸਤਿਕਾਰ ਅਤੇ ਭਰੋਸੇ ਨੂੰ ਸਦਾ ਯਾਦ ਰੱਖਣਗੇ ਅਤੇ ਪਾਰਟੀ ਦੇ ਹਰ ਹੁਕਮ ਦੀ ਪਾਲਣਾ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਸਾਥੀ ਸੀਨੀਅਰ ਅਬਜ਼ਰਵਰ ਸਾਹਿਬਾਨ ਨਾਲ ਮਿਲ ਕੇ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨ ਦੇ ਵਿਸਥਾਰ ਲਈ ਹਰ ਸੰਭਵ ਯਤਨ ਕਰਨਗੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਪੁਲਸ ਕਸਟਡੀ 'ਚੋਂ ਮੁਲਜ਼ਮ ਫ਼ਰਾਰ, ਪੁਲਸ ਵਿਭਾਗ 'ਚ ਮਚਿਆ ਹੜਕੰਪ

ਇਸ ਮੌਕੇ ਪਰਵਿੰਦਰ ਸਿੰਘ ਵਾਰਿਸ ਪੰਜਾਬ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਸੁਦਾਗਰ ਸਿੰਘ ਅਕਾਲੀ, ਜਗਤਾਰ ਸਿੰਘ ਅਕਾਲੀ, ਸਤਿੰਦਰ ਪਾਲ ਸਿੰਘ ਅਕਾਲੀ, ਜਸਬੀਰ ਸਿੰਘ ਬੰਟੀ ਅਕਾਲੀ ਅਤੇ ਪਰਵਿੰਦਰ ਸਿੰਘ ਰਤਨ ਅਕਾਲੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮਾਰਕੀਟ ਕਮੇਟੀ ਮੈਂਬਰਾਂ ਵਿੱਚ ਅਜੀਤ ਸਿੰਘ, ਜੱਜ ਸਿੰਘ, ਸ਼ਿੰਗਾਰਾ ਸਿੰਘ, ਜਸਕੀਰਤ ਸਿੰਘ, ਸਤਨਾਮ ਸਿੰਘ, ਬੌਬੀ ਆਨੰਦ ਅਤੇ ਦਿਲਪ੍ਰੀਤ ਸਿੰਘ, ਤਜਿੰਦਰ ਕੁਮਾਰ ਸਮੇਤ ਹੋਰ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ। ਭਾਈ ਮਧੂਪਾਲ ਸਿੰਘ ਗੋਗਾ ਨੇ ਇਸ ਮੌਕੇ ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨਾਲ ਸਬੰਧਤ ਲਿਆਂਦੇ ਗਏ ਐਕਟ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਸਿੱਖ ਧਾਰਮਿਕ ਸੰਸਥਾਵਾਂ ਅਤੇ ਪੰਥਕ ਮਾਮਲਿਆਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜ ਦੀ ਗੱਲ ਕਰਦੀ ਹੈ, ਜਦਕਿ ਦੂਜੇ ਪਾਸੇ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਪੰਥ ਦੇ ਧਾਰਮਿਕ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਗੁਰੇਜ਼ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News