ਭਾਈ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ

05/13/2020 1:34:39 AM

ਅੰਮ੍ਰਿਤਸਰ,(ਦੀਪਕ ਸ਼ਰਮਾ) : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਨਮਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸ਼ੋਕ ਇਕੱਤਰਤਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕੋਰੋਨਾਵਾਇਰਸ ਦੇ ਚੱਲਦਿਆਂ ਬੀਬੀ ਅਮਰਪਾਲ ਕੌਰ ਦੇ ਭੋਗ ਤੇ ਅੰਤਿਮ ਅਰਦਾਸ 'ਚ ਸ਼ਾਮਲ ਨਾ ਹੋ ਸਕਣ ਕਾਰਨ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਸ਼ਰਧਾਂਜਲੀ ਸਮਾਰੋਹ ਦੌਰਾਨ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਮਗਰੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਬੀਬੀ ਅਮਰਪਾਲ ਕੌਰ ਨੂੰ ਆਪਣੇ ਸ਼ਬਦਾਂ ਰਾਹੀਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਬਚਨ ਸਿੰਘ ਲੇਹਲ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ, ਸ. ਰਾਮ ਸਿੰਘ ਭਿੰਡਰ ਆਦਿ ਮੌਜੂਦ ਸਨ।
ਇਸੇ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਦੇ ਭਰਾ ਸ. ਧਨਵੰਤ ਸਿੰਘ ਕੜੇਵਾਲੇ ਦੇ ਅਕਾਲ ਚਲਾਣੇ 'ਤੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਸ. ਧਨਵੰਤ ਸਿੰਘ ਦੇ ਚਲਾਣੇ ਨਾਲ ਪੰਥ ਦੀ ਉੱਘੀ ਸ਼ਖ਼ਸੀਅਤ ਬਾਬਾ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।


 


Deepak Kumar

Content Editor

Related News