ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ''ਤੇ ਦੁੱਖ ਪ੍ਰਗਟਾਇਆ

Thursday, Oct 22, 2020 - 07:27 PM (IST)

ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ''ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸ਼ੁਰੂ, ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਜਗਤਾਰ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ ਅਤੇ ਸਿੱਖ ਵਿਦਵਾਨ ਤਲਵਿੰਦਰ ਸਿੰਘ ਬੁੱਟਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੈਪਟਨ ਸਰਕਾਰ ਦੇ ਇਜਲਾਸ ਨੂੰ ਸੁਖਬੀਰ ਬਾਦਲ ਨੇ ਦੱਸਿਆ ਡਰਾਮਾ, ਮੈਨੀਫੈਸਟੋ 'ਤੇ ਵੀ ਚੁੱਕੇ ਸਵਾਲ (ਵੀਡੀਓ)


author

Anuradha

Content Editor

Related News