ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਡੇਰਾ ਸੰਤ ਅਮੀਰ ਸਿੰਘ ਵਿਖੇ ਉਤਸ਼ਾਹ ਨਾਲ ਮਨਾਇਆ
Friday, Jul 10, 2026 - 10:22 AM (IST)
ਅੰਮ੍ਰਿਤਸਰ(ਛੀਨਾ)- ਬ੍ਰਹਮ ਗਿਆਨੀ ਸੂਰਬੀਰ ਯੋਧੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਡੇਰਾ ਸੰਤ ਅਮੀਰ ਸਿੰਘ ਗਲੀ ਸੱਤੋ ਵਾਲੀ, ਕਟੜਾ ਕਰਮ ਸਿੰਘ ਵਿਖੇ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਅਮਨਦੀਪ ਸਿੰਘ ਦੀ ਦੇਖ ਰੇਖ ਹੇਠ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਵਿਸ਼ਾਲ ਦੀਵਾਨ ਸਜਾਇਆ ਗਿਆ, ਜਿਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਸੁਖਦੇਵ ਸਿੰਘ ਦਮਦਮੀ ਟਕਸਾਲ ਵਾਲੇ, ਗਿਆਨੀ ਵਿਸ਼ਾਲ ਸਿੰਘ ਮੰਜੀ ਸਾਹਿਬ ਵਾਲੇ, ਗਿਆਨੀ ਜਸਵੰਤ ਸਿੰਘ ਪਰਵਾਨਾ ਸਮੇਤ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਜਸ ਸੁਣਾ ਕੇ ਨਿਹਾਲ ਕੀਤਾ।
ਇਸ ਮੌਕੇ ’ਤੇ ਸੰਗਤਾ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਟਕਸਾਲ ਦੇ ਮੁਖੀ ਸੰਤ ਅਮਨਦੀਪ ਸਿੰਘ ਵੱਲੋਂ ਸਿੱਖ ਕੌਮ ਦੀ ਚੜਦੀ ਕਲਾ ਵਾਸਤੇ ਬੇਮਿਸਾਲ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ’ਤੇ ਸੰਤ ਗਿਆਨੀ ਉਤਮ ਸਿੰਘ ਜੀ ਦੇ ਹੱਥ ਲਿੱਖਤ ਵੱਡੇ ਅਕਾਰ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ।
ਇਸ ਸ਼ਹੀਦੀ ਦਿਹਾੜੇ ਦੇ ਸਮਾਗਮ ’ਚ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ ਵਾਲੇ, ਗੁ.ਸ਼ਹੀਦਗੰਜ ਸਾਹਿਬ ਦੇ ਹੈਡਗ੍ਰੰਥੀ ਗਿਆਨੀ ਸੁਰਜੀਤ ਸਿੰਘ, ਬਾਬਾ ਸੁਰਜਨ ਸਿੰਘ ਮੱਲਪੁਰੀ, ਬਾਬਾ ਰਣਜੋਧ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਪੰਜਾਬ ਸਿੰਘ, ਬਾਬਾ ਜੋਗਿੰਦਰ ਸਿੰਘ, ਮਹੰਤ ਪ੍ਰਿਤਪਾਲ ਸਿੰਘ ਸੇਵਾ ਪੰਥੀ, ਮਹੰਤ ਸੁੰਦਰ ਸਿੰਘ ਸੇਵਾ ਪੰਥੀ ਪਟਿਆਲਾ ਵਾਲੇ, ਮਹੰਤ ਰਣਜੀਤ ਸਿੰਘ ਗੁਨਿਆਣਾ ਮੰਡੀ, ਮਹੰਤ ਦਿਲਬਾਗ ਸਿੰਘ, ਮਹੰਤ ਸੂਰਤਾ ਸਿੰਘ, ਗਿਆਨੀ ਸ਼ੇਰ ਸਿੰਘ ਪਟਿਆਲਾ ਵਾਲੇ, ਭਾਈ ਆਤਮਾ ਸਿੰਘ ਮਿੱਠੂ ਖੇੜਾ, ਸੰਤ ਜੈਲ ਸਿੰਘ ਸ਼ਾਸ਼ਤਰੀ, ਸੰਤ ਅਮਰੀਕ ਸਿੰਘ ਵੈਦ, ਪ੍ਰਧਾਨ ਰਜਿੰਦਰ ਸਿੰਘ ਮਰਵਾਹਾ, ਭਾਈ ਨਿਰਮਲ ਸਿੰਘ, ਭਾਈ ਗੋਬਿੰਦ ਸਿੰਘ, ਜਗਜੀਤ ਸਿੰਘ ਖਾਲਸਾ, ਭਾਈ ਤਰਜਿੰਦਰ ਸਿੰਘ ਤੇ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
