ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਦਿੱਤਾ ਅਸਤੀਫ਼ਾ

Tuesday, May 28, 2024 - 12:08 PM (IST)

ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਦਿੱਤਾ ਅਸਤੀਫ਼ਾ

ਅੰਮ੍ਰਿਤਸਰ (ਸਰਬਜੀਤ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਸਿਆਸਤ ਵਿਚ ਇਕ ਵੱਡਾ ਧਮਾਕਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਅਤੇ ਅਕਾਲੀ ਦਲ ਦੀਆਂ ਸਿੱਖ ਸਿਧਾਂਤਾਂ ਸਬੰਧੀ ਕੋਈ ਚੰਗੀ ਸੋਚ ਨਾ ਰੱਖਦੇ ਹੋਏ ਅਸਤੀਫ਼ਾ ਦਿੰਦੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਿੱਖੀ ਸਿਧਾਂਤਾਂ ’ਤੇ ਪੂਰਾ ਨਹੀਂ ਉਤਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਵਾਲੇ ਪਰਿਵਾਰ ਦੀ ਇੱਥੇ ਕੋਈ ਕਦਰ ਰਹਿ ਨਹੀਂ ਗਈ ਹੈ।

ਇਹ ਵੀ ਪੜ੍ਹੋ- ਭਵਿੱਖ 'ਚ ਮਨੁੱਖਤਾ ਲਈ ਘਾਤਕ ਸਿੱਧ ਹੋਵੇਗੀ ਗਲੋਬਲ ਵਾਰਮਿੰਗ, ਮਾਹਿਰਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਦਿੱਤੀ ਸਲਾਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News