ਭਾਈ ਰਾਜੋਆਣਾ ਦੀ ’ਸਾਚੀ ਸਾਖੀ’ ਨੇ ਅਕਾਲੀ ਲੀਡਰਸ਼ਿਪ ਦਾ ਪਰਦਾਫਾਸ਼ ਕੀਤਾ : ਪ੍ਰੋ. ਸਰਚਾਂਦ ਸਿੰਘ ਖਿਆਲਾ

Thursday, Nov 30, 2023 - 04:18 AM (IST)

ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਸਿੱਖ ਆਗੂ ਅਤੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਲਿਖੀ ਗਈ ਚਿੱਠੀ ਅਕਾਲੀ ਦਲ ਦੀ ’ਸਾਚੀ ਸਾਖੀ’ ਹੈ, ਜਿਸ ਵਿਚ ਭਾਈ ਰਾਜੋਆਣਾ ਨੇ ਬੰਦੀ ਸਿੰਘਾਂ ਦੇ ਮਾਮਲੇ ’ਚ ਅਕਾਲੀ ਲੀਡਰਸ਼ਿਪ ਦੀ ਦੋਹਰੇ ਕਿਰਦਾਰ ਅਤੇ ਡਰਾਮੇਬਾਜ਼ੀ ਦਾ ਪਰਦਾਫਾਸ਼ ਕੀਤਾ ਹੈ। ਅਕਾਲੀ ਦਲ ਲਈ ਸਫ਼ਾਈ ਦੇਣ ਦੀ ਵੀ ਕੋਈ ਗੁੰਜਾਇਸ਼ ਨਹੀਂ ਰਹਿ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਏ ਵਿਵਾਦ ਮਗਰੋਂ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮ ਹਿਮਾਚਲ ਤੋਂ ਗ੍ਰਿਫ਼ਤਾਰ

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਵਿਚੋਂ ਅਕਾਲੀ ਦਲ ਦਾ ਸਭ ਤੋਂ ਵੱਡਾ ਅਤੇ ਇੱਕੋ ਇਕ ਸਮਰਥਕ ਭਾਈ ਰਾਜੋਆਣਾ ਵੱਲੋਂ ਕੇਂਦਰ ਸਰਕਾਰ ਵਿਚ ਭਾਈਵਾਲੀ ਦੇ ਬਾਵਜੂਦ ਅਕਾਲੀ ਲੀਡਰਸ਼ਿਪ ਨੂੰ ਆਪਣੇ ਕੌਮੀ ਫ਼ਰਜ਼ਾਂ ਪ੍ਰਤੀ ਜਾਣਬੁੱਝ ਕੇ ਕੁਤਾਹੀ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਖੜੇ ਹੋ ਕੇ ਸਮੁੱਚੇ ਪੰਥ ਤੋਂ ਮੁਆਫ਼ੀ ਮੰਗਣ ਲਈ ਕਹਿਣਾ ਉਸ ਦਾਅਵੇ ਨੂੰ ਪੁਖ਼ਤਾ ਕਰਦਾ ਹੈ ਜਿਸ ਵਿਚ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਗੁਰਸਿੱਖਾਂ ਵੱਲੋਂ ਅਕਾਲੀ ਲੀਡਰਸ਼ਿਪ ’ਤੇ ਪੰਥਕ ਹਿਤਾਂ ਦੀ ਥਾਂ ਪਰਿਵਾਰਕ ਹਿਤਾਂ ਨੂੰ ਪ੍ਰਮੁੱਖਤਾ ਦੇਣ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਪੰਥਕ ਮਾਮਲਿਆਂ ਪ੍ਰਤੀ ਪਹੁੰਚ ਦੀ ਭਾਜਪਾ ਦੇ ਕੇਂਦਰੀ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵੱਲੋਂ ਕਈ ਵਾਰ ਖ਼ੁਲਾਸੇ ਕੀਤੇ ਜਾ ਚੁੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਿਛਲੇ ਸਾਲ ਵਿਆਹ ਕਰਵਾ ਕੇ ਗਏ ਨੌਜਵਾਨ ਦੀ ਹੋਈ ਮੌਤ

ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਸ਼ਿਸ਼ ਕਰਨ ਦੀ ਦਾਅਵੇਦਾਰ ਅਕਾਲੀ ਲੀਡਰਸ਼ਿਪ ’ਤੇ ਨਿਰਦੋਸ਼ ਸਿੱਖਾਂ ’ਤੇ ਜ਼ੁਲਮ ਕਰਨ ਵਾਲੇ ਕਾਂਗਰਸੀ ਹੁਕਮਰਾਨਾਂ ਨਾਲ ਜੱਫੀਆਂ ਅਤੇ ਸਾਂਝਾਂ ਪਾ ਕੇ ਸਿੱਖ ਕੌਮ ਨਾਲ ਧੋਖਾ ਕਰਨ ਬਾਰੇ ਜੋ ਤਨੋਂ ਮਨੋਂ ਮਹਿਸੂਸ ਕੀਤਾ ਹੈ ਉਸ ਵਰਤਾਰੇ ਦੀ ਸਚਾਈ ਨੂੰ ਜਾਣ ਕੇ ਅਕਾਲੀ ਵਰਕਰਾਂ ਵਿਚ ਵੀ ਮਾਯੂਸੀ ਛਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਪੰਥਕ ਮਸਲਿਆਂ ਨੂੰ ਹੱਲ ਕਰਾਉਣ ’ਚ ਗੈਰ ਸੰਜੀਦਗੀ ਅਤੇ ਸਵਾਰਥੀ ਏਜੰਡੇ ਕਾਰਨ ਅੱਜ ਸਮੁੱਚੀ ਸਿੱਖ ਕੌਮ ਅਕਾਲੀ ਦਲ ਤੋਂ ਕਿਨਾਰਾ ਕਰ ਚੁੱਕੀ ਹੈ। ਉਨ੍ਹਾਂ ਅਕਾਲੀ ਦਲ ਬਾਦਲ ਵੱਲੋਂ ਸ਼ੁਰੂ ਕੀਤੀ ਜਾ ਰਹੀ ਪੰਜਾਬ ਬਚਾਓ ਮੁਹਿੰਮ ਨੂੰ ਪਰਿਵਾਰ ਬਚਾਓ ਮੁਹਿੰਮ ਦਾ ਨਾਮ ਦਿੱਤਾ ਅਤੇ ਕਿਹਾ ਕਿ ਕੁਵੇਲੇ ਦੀਆਂ ਟੱਕਰਾਂ ਨਾਲ ਕੋਈ ਫ਼ਾਇਦਾ ਹੋਣ ਵਾਲਾ ਨਹੀਂ ਹੈ।.

ਇਹ ਖ਼ਬਰ ਵੀ ਪੜ੍ਹੋ - ਹੁਣ ਅਮਰੀਕਾ ਨੇ ਭਾਰਤੀ ਵਿਅਕਤੀ 'ਤੇ ਲਾਇਆ ਖ਼ਾਲਿਸਤਾਨੀ ਆਗੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼

ਪ੍ਰੋ. ਸਰਚਾਂਦ ਸਿੰਘ ਨੇ ਭਾਈ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੈੜਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਤੁਰੰਤ ਅਮਲ ਤੇਜ਼ ਕਰਨ ਦੀ ਅਪੀਲ ਕੀਤੀ ਅਤੇ  ਕਿਹਾ ਕਿ ਸਿੱਖ ਸਿਆਸੀ ਕੈਦੀਆਂ ਨੇ ਜ਼ਿੰਦਗੀ ਦਾ ਇਕ ਲੰਮਾ ਸਮਾਂ ਜੇਲ੍ਹਾਂ ਵਿਚ ਗੁਜ਼ਾਰਿਆ ਹੈ। ਉੱਥੇ ਹੀ ਰਿਹਾਅ ਹੋ ਕੇ ਆਏ ਬੰਦੀ ਸਿੰਘਾਂ ਨੇ ਬਾਹਰ ਆ ਕੇ ਕੁਝ ਵੀ ਅਜਿਹਾ ਨਹੀਂ ਕੀਤਾ ਜਿਸ ਨਾਲ ਦੇਸ਼ ਸਮਾਜ ਨੂੰ ਚਿੰਤਾ ਕਰਨੀ ਪਈ ਹੋਵੇ। ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਦਿਆਂ ਘਰਾਂ ਨੂੰ ਭੇਜਿਆ ਜਾਵੇ ਤਾਂ ਕਿ ਉਹ ਮਾਨਸਿਕ ਤਣਾਅ ਤੋਂ ਮੁਕਤ ਹੋ ਸਕਣ ਅਤੇ ਲੋੜ ਅਨੁਸਾਰ ਡਾਕਟਰੀ ਇਲਾਜ ਕਰਵਾ ਸਕਣ। ਇਸ ਨਾਲ ਸਿੱਖਾਂ ’ਚ ਨਰਿੰਦਰ ਮੋਦੀ ਸਰਕਾਰ ਪ੍ਰਤੀ ਹੋਰ ਭਰੋਸਾ ਤੇ ਸਤਿਕਾਰ ਵਧੇਗਾ। ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸੈਕਟਰੀ ਪਰਮਜੀਤ ਸਿੰਘ ਵਣੀਏਕੇ ਤੇ ਹੋਰ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News