ਬੱਚਿਆਂ ਨੂੰ ਸਿੱਖੀ ਸਰੂਪ ’ਚ ਪ੍ਰਪੱਕ ਕਰਨ ਲਈ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਜਾਣੂ ਕਰਵਾਉਣਾ ਜ਼ਰੂਰੀ: ਹਰਪ੍ਰੀਤ ਸਿੰਘ

07/16/2022 1:44:56 PM

ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ, ਸ਼ਹੀਦੀਆਂ ਨਾਲ ਭਰਿਆ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸੂਰਮਾ ਅਤੇ ਕੌਮ ਦੇ ਹੀਰੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਅੱਜ ਸ਼ਹੀਦੀ ਦਿਹਾੜਾ ਹੈ, ਜਿਨ੍ਹਾਂ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਭਾਰੀ ਮੀਂਹ ਦੇ ਚੱਲਦਿਆਂ ਡਿੱਗੀ ਕੰਧ, ਕਈ ਕਾਰਾਂ ਹੋਈਆਂ ਚਕਨਾਚੂਰ (ਤਸਵੀਰਾਂ)

ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਵਾਲੇ ਅਣਖੀ ਤੇ ਸਿਦਕੀ ਸਿੱਖ ਸਨ। ਜਿਨ੍ਹਾਂ ਨੇ ਸਿੱਖੀ ਕੇਸਾਂ ਸਵਾਸਾਂ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ। ਸਿੰਘ ਸਾਹਿਬ ਨੇ ਅੱਗੇ ਕਿਹਾ ਕਿ ਇਸ ਸਮੇਂ ਪੰਜਾਬ ਦੀ ਧਰਤੀ ’ਤੇ ਧਰਮ ਪਰਿਵਰਤਨ ਦਾ ਮੁੱਦਾ ਹਰ ਗਲੀ ਮੁਹੱਲੇ ਵਿੱਚ ਹਰ ਸਿੱਖ ਦੇ ਕੰਨਾਂ ਵਿੱਚ ਗੂੰਜ ਰਿਹਾ ਹੈ। ਥੋੜੇ ਜਿਹੇ ਪੈਸਿਆਂ ਦੇ ਲਾਲਚ ਪਿੱਛੇ ਆਪਣਾ ਧਰਮ ਤਬਦੀਲ ਕਰਨ ਵਾਲੇ ਲੋਕ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਨੇ ਵੱਡੇ-ਵੱਡੇ ਲਾਲਚਾਂ ਨੂੰ ਛੱਡ ਕੇ ਆਪਣੀ ਅਣਖ ਆਪਣੀ ਸਿੱਖੀ ਆਪਣੇ ਵਿਰਸੇ ਨੂੰ ਕਾਇਆਮ ਰੱਖਿਆ। ਉਨ੍ਹਾਂ ਅੱਜ ਦੇ ਦਿਨ ਲਾਹੌਰ ਦੇ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ ਸ਼ਹਾਦਤ ਸਿੱਖ ਕੌਮ ਨੂੰ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਨੌਜੁਆਨੀ ਨੂੰ ਸਿੱਖੀ ਨਾਲ ਜੋੜਨ ਲਈ ਇਕ ਮਿਸਾਲ ਹੈ ਅਤੇ ਸਿੱਖ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖੀ ਸਰੂਪ ਵਿਚ ਪ੍ਰਪੱਕ ਕਰਨ ਲਈ ਭਾਈ ਤਾਰੂ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।


rajwinder kaur

Content Editor

Related News