ਭੈਣੀ ਮੀਆਂ ਖਾਂ ਪੁਲਸ ਤੇ ਆਬਕਾਰੀ ਵਿਭਾਗ ਨੇ 4,000 ਕਿਲੋ ਲਾਹਣ ਕੀਤੀ ਬਰਾਮਦ
Sunday, Jan 04, 2026 - 02:43 PM (IST)
ਗੁਰਦਾਸਪੁਰ (ਵਿਨੋਦ): ਇੱਕ ਸਾਂਝੇ ਆਪ੍ਰੇਸ਼ਨ ਵਿੱਚ ਜ਼ਿਲ੍ਹਾ ਪੁਲਸ ਅਤੇ ਆਬਕਾਰੀ ਵਿਭਾਗ ਨੇ ਬਿਆਸ ਦਰਿਆ ਦੇ ਕੰਢੇ ਸਰਕੰਡਿਆਂ ਵਿੱਚ ਛੁਪਾਈ ਗਈ 4,000 ਕਿਲੋ ਲਾਹਣ ਬਰਾਮਦ ਕੀਤੀ। ਗੁਰਦਾਸਪੁਰ ਜ਼ਿਲ੍ਹਾ ਪੁਲਸ ਵੱਲੋਂ ਬਰਾਮਦ ਕੀਤੀ ਗਈ ਲਾਹਣ ਸਭ ਤੋਂ ਵੱਡੀ ਬਰਾਮਦਗੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਇਸ ਬਾਰੇ ਐੱਸ.ਐੱਸ.ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਭੈਣੀ ਮੀਆਂ ਖਾਨ ਥਾਣੇ ਦੀ ਇੱਕ ਪੁਲਸ ਪਾਰਟੀ ਅਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਪੰਕਜ ਗੁਪਤਾ ਦੀ ਅਗਵਾਈ ਹੇਠ ਬਿਆਸ ਦਰਿਆ ਦੇ ਸਰਕੰਡਿਆਂ ਵਿੱਚ ਇੱਕ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਜਾਂਚ ਤਹਿਤ ਸਰਕੰਡਿਆਂ ’ਚ ਜ਼ਮੀਨ ਵਿਚੋਂ 20 ਪਲਾਸਟਿਕ ਦੀਆਂ ਤਰਪਾਲਾਂ ਬਰਾਮਦ ਕੀਤੀਆਂ ਗਈਆਂ। ਹਰੇਕ ਵਿੱਚ 200 ਕਿਲੋਗ੍ਰਾਮ ਲਾਹਣ ਸੀ ਅਤੇ ਕੁੱਲ 4,000 ਕਿਲੋਗ੍ਰਾਮ ਲਾਹਣ ਬਰਾਮਦ ਕੀਤੀ ਗਈ ਅਤੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ । ਐੱਸ.ਐੱਸ.ਪੀ ਨੇ ਦੱਸਿਆ ਕਿ ਬਰਾਮਦ ਕੀਤੀ ਲਾਹਣ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ ।
ਇਹ ਵੀ ਪੜ੍ਹੋ- ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
