ਭਿੰਡੀ ਸੈਦਾ ਦੀ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ 600 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Saturday, Jan 27, 2024 - 04:35 PM (IST)

ਭਿੰਡੀ ਸੈਦਾ ਦੀ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ 600 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਭਿੰਡੀ ਸੈਦਾ/ਅਜਨਾਲਾ (ਗੁਰਜੰਟ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਰਹੱਦੀ ਪੁਲਸ ਥਾਣਾ ਭਿੰਡੀ ਸੈਦਾ ਦੀ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ 600 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਭਿੰਡੀ ਸੈਦਾ ਦੇ ਮੁੱਖ ਅਫ਼ਸਰ ਆਗਿਆਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਅਟਾਰੀ ਦੇ ਡੀ.ਐੱਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਤਹਿਤ ਸਾਨੂੰ ਇਤਲਾਹ ਮਿਲੀ ਕਿ ਮਹਿੰਦਰ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਭੱਗੂਪੁਰ ਬੇਟ ਜੋ ਕਿ ਸਮਗਲਰਾਂ ਨਾਲ ਮਿਲ ਕੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਹੁਣ ਵੀ ਉਸਨੇ ਹੈਰੋਇਨ ਮੰਗਵਾ ਕੇ ਆਪਣੇ ਘਰ ਛੁਪਾ ਕੇ ਰੱਖੀ ਹੋਈ ਹੈ।

 ਇਹ ਵੀ ਪੜ੍ਹੋ : ਵੱਡੀ ਖ਼ਬਰ: ਦੁਰਗਿਆਣਾ ਮੰਦਰ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਆਈ ਧਮਕੀ

ਜਿਸ ਤੋਂ ਬਾਅਦ ਸਾਰਾ ਮਾਮਲਾ ਡੀ.ਐੱਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਦੇ ਧਿਆਨ 'ਚ ਲਿਆਉਣ ਤੋਂ ਬਾਅਦ ਉਕਤ ਵਿਅਕਤੀ ਦੇ ਘਰ ਰੇਡ ਕਰਨ 'ਤੇ ਉਨ੍ਹਾਂ ਦੇ ਡੰਗਰਾਂ ਵਾਲੇ ਬਰਾਂਡੇ 'ਚੋਂ 1 ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੌਰਾਨ ਮਹਿੰਦਰ ਸਿੰਘ ਨੂੰ ਮੌਕੇ 'ਤੇ ਕਾਬੂ ਕਰਨ ਤੋਂ ਬਾਅਦ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਕਰਾਈ ਤੌਬਾ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News