ਭਿੰਡੀ ਸੈਦਾਂ ਪੁਲਸ ਨੇ 300 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Saturday, Oct 14, 2023 - 07:36 PM (IST)
ਅਜਨਾਲਾ (ਗੁਰਜੰਟ) : ਪੰਜਾਬ ਸਰਕਾਰ ਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ਿਆਂ ਖਿਲਾਫ਼ ਵਿੱਡੀ ਮੁਹਿੰਮ ਤਹਿਤ ਸਰਹੱਦੀ ਪੁਲਸ ਥਾਣਾ ਭਿੰਡੀ ਸੈਦਾਂ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਦੋ ਵਿਅਕਤੀਆਂ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਲਖਵਿੰਦਰ ਸਿੰਘ, ਪੁਲਸ ਮੁਲਾਜਮ ਗਗਨਦੀਪ ਸਿੰਘ ਤੇ ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਰਹੱਦੀ ਪਿੰਡ ਭਿੰਡੀ ਔਲਖ ਪੁੱਜੀ। ਇਸ ਦੌਰਾਨ ਇਕ ਮੁਖਬਰ ਨੇ ਇਤਲਾਹ ਦਿੱਤੀ ਕਿ ਅਜੇਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਹਰਪਾਲ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਲੋਧੀਗੁਜਰ ਥਾਣਾ ਲੋਪੋਕੇ ਆਪਣੇ ਸੀ.ਟੀ. 100 ਮੋਟਰਸਾਈਕਲ 'ਤੇ ਭਿੰਡੀ ਨੈਨ ਤੋਂ ਹੈਰੋਇਨ ਦੀ ਖੇਪ ਲੈਣ ਲਈ ਗਏ ਹੋਏ ਹਨ। ਪੁਲਸ ਵਲੋਂ ਨਾਕਾਬੰਦੀ ਕਰਨ ਤੇ ਜਦੋ ਓਹੀ ਸੀ.ਟੀ. 100 ਮੋਟਰਸਾਈਕਲ ਵਾਲੇ ਦੋਵੇਂ ਨੌਜਵਾਨ ਆਏ, ਤਾਂ ਉਨ੍ਹਾਂ ਪੁਲਸ ਨੂੰ ਵੇਖ ਕੇ ਇਕਦਮ ਆਪਣਾ ਮੋਟਰਸਾਈਕਲ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਦੋਵਾਂ ਨੂੰ ਮੌਕੇ ਤੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਖਰੜ ’ਚ ਵਾਪਰੇ ਤੀਹਰੇ ਕਤਲ ਕਾਂਡ ’ਚ ਸਨਸਨੀਖੇਜ਼ ਖ਼ੁਲਾਸਾ, ਸਾਹਮਣੇ ਆਇਆ ਵਾਰਦਾਤ ਦਾ ਪੂਰਾ ਸੱਚ
ਇਸ ਸਬੰਧੀ ਸਬ-ਡਵੀਜ਼ਨ ਅਟਾਰੀ ਤੇ ਡੀ.ਐਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਨੂੰ ਸਾਰੀ ਜਾਣਕਾਰੀ ਦਿੱਤੀ, ਜਿਨ੍ਹਾਂ ਨੇ ਮੌਕਾ ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਲਈ ਜਿਸ ਦੌਰਾਨ ਅਜੇਪਾਲ ਸਿੰਘ ਦੇ ਲੱਕ ਨਾਲ ਬੰਨੀ ਹੋਈ ਇਕ ਹੈਰੋਇਨ ਦੀ ਭਰੀ ਪਲਾਸਟਿਕ ਦੀ ਬੋਤਲ ਬਰਾਮਦ ਹੋਈ। ਉਸ ਨੂੰ ਖੋਲ੍ਹ ਕੇ ਤੋਲਣ 'ਤੇ ਉਸ ਵਿੱਚੋ 300 ਗ੍ਰਾਮ ਹੈਰੋਇਨ ਪਾਈ ਗਈ।ਪੁਲਸ ਵਲੋਂ ਉਕਤ ਦੋਵਾਂ ਵਿਅਕਤੀਆਂ ਖਿਲ਼ਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹੋਣ ਦਾ ਵੀ ਸ਼ੱਕ ਹੈ ਤੇ ਇਹ ਨੋਜਵਾਨ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਬਲਦੇ ਸਿਵੇ ’ਚੋਂ ਵਿਆਹੁਤਾ ਦੀ ਅੱਧ ਸੜੀ ਲਾਸ਼ ਕੱਢੀ ਬਾਹਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8