ਸੁਖਬੀਰ ਬਾਦਲ ਨੈਤਿਕਤਾ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ : ਭੋਮਾ

Sunday, Feb 26, 2023 - 12:07 PM (IST)

ਸੁਖਬੀਰ ਬਾਦਲ ਨੈਤਿਕਤਾ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ : ਭੋਮਾ

ਅੰਮ੍ਰਿਤਸਰ (ਵਾਲੀਆ)- ਸੁਖਬੀਰ ਬਾਦਲ ਨੈਤਿਕਤਾ ਦੇ ਆਧਾਰ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਸੰਸਥਾ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੀਤਾ। ਭੋਮਾ ਨੇ ਸਪੱਸ਼ਟ ਕੀਤਾ ਕਿ ਕੋਟਕਪੂਰਾ ਗੋਲੀ ਕਾਂਡ ’ਚ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਸੁਮੇਧ ਸੈਣੀ ਦਾ ਨਾਂ ਆਉਣ ਨਾਲ ਸਿੱਖ ਪੰਥ ਨੂੰ ਬਹੁਤ ਵੱਡੀ ਢਾਹ ਲੱਗੀ ਹੈ, ਜਿਸ ਦਾ ਜ਼ਿਕਰ ਸ਼ਬਦਾਂ ’ਚ ਨਹੀਂ ਕੀਤਾ ਸਕਦਾ। ਭੋਮਾ ਨੇ ਕਿਹਾ ਕਿ ਇਹ ਬਹੁਤ ਨਾਮੋਸ਼ੀ ਵਾਲੀ ਗੱਲ ਹੈ ਅਤੇ ਬਾਦਲਾਂ ਨੇ ਸਿੱਖ ਪੰਥ ਦਾ ਵਿਸ਼ਵਾਸ ਗਵਾ ਲਿਆ ਹੈ।

ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ

ਪੰਜਾਬ ਵਾਸੀਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 5 ਵਾਰ ਸੂਬੇ ਦਾ ਮੁੱਖ ਮੰਤਰੀ ਬਣਾਇਆ ਸੀ ਪਰ ਇਨ੍ਹਾਂ ਪਾਪੀਆਂ ਨੇ ਪੰਜਾਬ ਦਾ ਬੇੜਾਗਰਕ ਕਰ ਦਿੱਤਾ, ਜਿਸ ਲਈ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਖੂਨ ਦੇ ਪਿਆਸੇ ਸੁਮੇਧ ਸੈਣੀ ਨੂੰ ਡੀ. ਜੀ. ਪੀ. ਲਾਉਣ ਦਾ ਸਵਾਦ ਚੱਖ ਲਿਆ ਹੈ। ਦੂਜੇ ਪਾਸੇ ਭੋਮਾ ਨੇ ਕਿਹਾ ਕਿ ਵੱਡੇ ਬਾਦਲ ਤੋਂ ਫ਼ਖਰ-ਏ-ਕੌਮ ਐਵਾਰਡ ਅਤੇ ਪੰਥ ਰਤਨ ਵੀ ਵਾਪਸ ਲੈ ਲੈਣਾ ਚਾਹੀਦਾ ਹੈ। ਬਾਦਲ ਕੌਮੀ ਸਨਮਾਨ ਦਾ ਹੱਕ ਗਵਾ ਚੁੱਕੇ ਹਨ। ਇਸ ਮੌਕੇ ਭੋਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵੀ ਤਰੀਫ਼ ਕੀਤੀ ਕਿ ਇਨ੍ਹਾਂ ਦੇ ਕੀਤੇ ਵਾਅਦਿਆਂ ਨੂੰ ਹੁਣ ਅਸਲ ’ਚ ਬੂਰ ਪੈਣ ਲੱਗਾ ਹੈ। ਭੋਮਾ ਅਨੁਸਾਰ ਪੰਜਾਬ ਦੇ ਲੋਕਾਂ ਖਾਸ ਕਰ ਕੇ ਸਿੱਖਾਂ ਨੇ ‘ਆਪ’ ਪਾਰਟੀ ਨੂੰ ਵੋਟਾਂ ਹੀ ਇਸ ਲਈ ਪਾਈਆਂ ਸੀ ਕਿ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦਾ ਨਿਆਂ ਦਿਵਾਇਆ ਜਾ ਸਕੇ।

ਇਹ ਵੀ ਪੜ੍ਹੋ- ਸੈਸਰਾ ਕਲਾਂ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਔਰਤ ਦਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News