ਭਾਵੇਂ ਸ਼੍ਰੋਮਣੀ ਅਕਾਲੀ ਦਲ 'ਚੋਂ ਕੱਢ ਦਿੱਤਾ ਗਿਆ ਹੈ ਪਰ ਮੈਂ ਪਾਰਟੀ ਲਈ ਸਮਰਪਿਤ ਹਾਂ: ਬੀਬੀ ਜਗੀਰ ਕੌਰ

Monday, Oct 23, 2023 - 11:41 AM (IST)

ਭਾਵੇਂ ਸ਼੍ਰੋਮਣੀ ਅਕਾਲੀ ਦਲ 'ਚੋਂ ਕੱਢ ਦਿੱਤਾ ਗਿਆ ਹੈ ਪਰ ਮੈਂ ਪਾਰਟੀ ਲਈ ਸਮਰਪਿਤ ਹਾਂ: ਬੀਬੀ ਜਗੀਰ ਕੌਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚਾਰ ਵਾਰ ਪ੍ਰਧਾਨ ਰਹਿ ਚੁੱਕੀ ਬੀਬੀ ਜਗੀਰ ਕੌਰ ਵੱਲੋਂ ਦਿੱਤੇ ਗਏ ਸੰਕੇਤਾਂ ਨੂੰ ਜੇਕਰ ਦੇਖਿਆ ਜਾਵੇ ਤਾਂ ਜਾਪਦਾ ਹੈ ਕਿ ਉਹ ਸਿੱਖ ਕੌਮ ਦੀ ਸਿਖਰਲੀ ਸੰਸਥਾ 'ਚ ਮੁੜ ਸੱਤਾ ਹਾਸਲ ਕਰਨ ਲਈ ਹੀ ਤਿਆਰ ਨਹੀਂ ਹਨ। ਹਾਲਾਂਕਿ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਮੈਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਹੈ, ਪਰ ਮੈਂ ਪਾਰਟੀ ਲਈ ਸਮਰਪਿਤ ਹਾਂ ਅਤੇ ਇਸ ਦੀ ਤਰੱਕੀ ਅਤੇ ਸੁਧਾਰ ਲਈ ਸਰਗਰਮੀ ਨਾਲ ਯੋਗਦਾਨ ਪਾ ਰਹੀ ਹਾਂ। ਮੈਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਅਤੇ ਚਾਰ ਤੋਂ ਪੰਜ ਹੋਰ ਨੇਤਾਵਾਂ ਨੂੰ ਛੱਡ ਕੇ ਸਾਬਕਾ ਸੀਨੀਅਰ ਨੇਤਾਵਾਂ ਸਮੇਤ ਕਈ ਅਕਾਲੀ ਮੈਂਬਰਾਂ ਨਾਲ ਨਿਯਮਤ ਤੌਰ 'ਤੇ ਗੱਲਬਾਤ ਕਰਦੀ ਹਾਂ।

ਇਹ ਵੀ ਪੜ੍ਹੋ-  ਬਠਿੰਡਾ 'ਚ ਵੱਡੀ ਵਾਰਦਾਤ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਕਿ ਪਾਰਟੀ ਦੇ ਕੁਝ ਸੀਨੀਅਰ ਨੇਤਾਵਾਂ ਦੁਆਰਾ ਉਸਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਿਆ ਗਿਆ ਸੀ। ਉਨ੍ਹਾਂ ਕਿਹਾ ਨਾ ਤਾਂ ਮੈਂ ਕਦੇ ਪਾਰਟੀ ਵਿਰੋਧੀ ਗਤੀਵਿਧੀ ਵਿਚ ਸ਼ਾਮਲ ਹੋਈ ਅਤੇ ਨਾ ਹੀ ਮੈਂ ਪਾਰਟੀ ਜਾਂ ਇਸਦੇ ਨੇਤਾਵਾਂ ਦੇ ਖ਼ਿਲਾਫ਼ ਬੋਲੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਮੈਨੂੰ ਕੱਢ ਦਿੱਤਾ ਗਿਆ। ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਮੈਂ ਕਦੇ ਵੀ ਕਿਸੇ ਹੋਰ ਪਾਰਟੀ 'ਚ ਸ਼ਾਮਲ ਨਹੀਂ ਹੋਈ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਹੋਣ ਦਾ ਐਲਾਨ ਨਹੀਂ ਕੀਤਾ।

ਕਿਸੇ ਦਾ ਨਾਮ ਲਏ ਬਿਨਾਂ ਉਨ੍ਹਾਂ ਨੇ ਕਿਹਾ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਖ਼ਤਮ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਕੌਰ ਨੂੰ ਨਵੰਬਰ 2022 'ਚ ਉਸ ਦੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸਨੇ ਸ਼੍ਰੋਮਣੀ ਅਕਾਲੀ ਪੰਥ ਬੋਰਡ ਦਾ ਗਠਨ ਕੀਤਾ ਸੀ। ਉਹ ਪਿਛਲੀਆਂ SGPC ਪ੍ਰਧਾਨਗੀ ਦੀਆਂ ਚੋਣਾਂ ਵਿੱਚ ਵੀ ਅਸਫ਼ਲ ਰਹੀ ਅਤੇ ਅਕਾਲੀ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਤੋਂ 62 ਵੋਟਾਂ ਨਾਲ ਹਾਰ ਗਈ ਸੀ।

ਇਹ ਵੀ ਪੜ੍ਹੋ- ਨਿੱਕੀ ਜਿਹੀ ਗੱਲ ਨੇ ਧਾਰਿਆ ਖੂਨੀ ਰੂਪ, ਵੀਡੀਓ ’ਚ ਦੇਖੋ ਕਿਵੇਂ ਖੇਤਾਂ ’ਚ ਭਿੜੀਆਂ ਦੋ ਧਿਰਾਂ

8 ਨਵੰਬਰ ਨੂੰ ਹੋਣ ਵਾਲੀਆਂ SGPC ਚੋਣਾਂ ਬਾਰੇ ਪੁੱਛੇ ਜਾਣ 'ਤੇ ਬੀਬੀ ਨੇ ਕਿਹਾ ਮੈਂ ਆਪਣੀ ਟੀਮ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨਾਲ ਵਿਚਾਰ ਕਰਾਂਗੀ, ਜਿਸ ਵਿੱਚ ਸੁਖਦੇਵ ਸਿੰਘ ਢੀਂਡਸਾ ਵਰਗੇ ਦਿੱਗਜ ਨੇਤਾਵਾਂ ਸ਼ਾਮਲ ਹਨ, ਇਹ ਫ਼ੈਸਲਾ ਕੀਤਾ ਜਾਵੇਗਾ ਕਿ  ਕਿ ਅਸੀਂ ਕਿਸ ਨੂੰ ਮੈਦਾਨ ਵਿੱਚ ਉਤਾਰਨਾ ਹੈ।

ਇਹ ਵੀ ਪੜ੍ਹੋ- CM ਮਾਨ ਦਾ ਅਹਿਮ ਫ਼ੈਸਲਾ, ਭਗਵਾਨ ਵਾਲਮੀਕਿ ਦਿਵਸ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਇਹ ਹੁਕਮ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਧਾਮੀ 'ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਇਲਜ਼ਾਮ ਲਾਇਆ ਕਿ ਉਹ ਲਗਾਤਾਰ ਆਪਣੇ 'ਸੀਨੀਅਰਾਂ' ਦੇ ਦਬਾਅ ਹੇਠ ਹਨ ਜਿਸ ਕਾਰਨ ਉਹ ਸੁਤੰਤਰ ਫ਼ੈਸਲੇ ਨਹੀਂ ਲੈ ਸਕਦੇ। ਉਨ੍ਹਾਂ ਸਵਾਲ ਕੀਤਾ ਕਿ ਮੈਂ ਧਾਮੀ ਨੂੰ ਜਾਣਦੀ ਹਾਂ, ਉਹ SGPC ਦਾ ਆਪਣਾ ਟੀਵੀ ਚੈਨਲ ਚਾਹੁੰਦੇ  ਸੀ, ਪਰ ਉਹ ਇਸਨੂੰ ਸ਼ੁਰੂ ਕਿਉਂ ਨਹੀਂ ਕਰ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ 'ਚ ਮੈਨੇਜਰਾਂ ਦੀ ਨਿਯੁਕਤੀ ਵੀ ਅਕਾਲੀ ਆਗੂਆਂ ਦੀਆਂ ਸਿਫ਼ਾਰਸ਼ਾਂ ਤੋਂ ਪ੍ਰਭਾਵਿਤ ਹੈ। ਜਦੋਂ ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੁਤੰਤਰ ਤੌਰ 'ਤੇ ਕੰਮ ਕਰਨ ਦੀ ਆਜ਼ਾਦੀ ਨਹੀਂ ਹੈ, ਉਦੋਂ ਤੱਕ ਸਟਾਫ਼ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦੇਵੇਗਾ ਅਤੇ ਉਹ ਸਿੱਖ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਲੋੜੀਂਦੇ ਅਧਿਕਾਰ ਗੁਆ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News