ਬੀਬੀ ਵਜਿੰਦਰ ਕੌਰ ਵੇਰਕਾ ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ਮੀਤ ਪ੍ਰਧਾਨ ਨਿਯੁਕਤ

Thursday, Aug 13, 2026 - 05:21 PM (IST)

ਬੀਬੀ ਵਜਿੰਦਰ ਕੌਰ ਵੇਰਕਾ ਸ਼੍ਰੋਮਣੀ ਅਕਾਲੀ ਦਲ ਦੇ ਕੋਮੀ ਮੀਤ ਪ੍ਰਧਾਨ ਨਿਯੁਕਤ

ਅੰਮ੍ਰਿਤਸਰ (ਛੀਨਾ)- ਇਸਤਰੀ ਅਕਾਲੀ ਦਲ ਦੇ ਲਗਾਤਾਰ 5 ਵਾਰ ਸ਼ਹਿਰੀ ਪ੍ਰਧਾਨ ਤੇ ਕੋਮੀ ਜਨਰਲ ਸਕੱਤਰ ਬਣਨ ਸਮੇਤ ਹੋਰ ਵੱਖ-ਵੱਖ ਅਹੁੱਦਿਆਂ ’ਤੇ ਰਹਿ ਕੇ ਪਾਰਟੀ ਦੀ ਸੇਵਾ ਨਿਭਾਉਣ ਦਾ ਮਾਣ ਹਾਸਲ ਕਰਨ ਵਾਲੇ ਟਕਸਾਲੀ ਆਗੂ ਬੀਬੀ ਵਜਿੰਦਰ ਕੌਰ ਵੇਰਕਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੋਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧ ’ਚ ਗੱਲਬਾਤ ਕਰਦਿਆਂ ਬੀਬੀ ਵਜਿੰਦਰ ਕੌਰ ਵੇਰਕਾ ਨੇ ਕਿਹਾ ਕਿ ਮੈਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਮੀ ਮੀਤ ਪ੍ਰਧਾਨ ਨਿਯੁਕਤ ਕਰਕੇ ਜੋ ਮਾਣ ਤੇ ਸਤਿਕਾਰ ਬਖਸ਼ਿਆ ਗਿਆ ਹੈ ਉਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ.ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿੱਪ ਦੀ ਮੈਂ ਸ਼ੁੱਕਰਗੁਜਾਰ ਹਾਂ । 

ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ ਉੱਚਪੱਧਰੀ ਜਾਂਚ : ਦਲਜੀਤ ਚੀਮਾ

ਉਨ੍ਹਾਂ  ਕਿਹਾ ਭਰੋਸਾ ਦਿਵਾਉਦੀ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪਹਿਲਾਂ ਦੀ ਤਰ੍ਹਾਂ ਹੀ ਪੂਰੀ ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਵਾਂਗੀ। ਬੀਬੀ ਵਜਿੰਦਰ ਕੌਰ ਵੇਰਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ ’ਤੇ ਹੋਰ ਵਧੇਰੇ ਮਜਬੂਤ ਕੀਤਾ ਜਾਵੇਗਾ ਤਾਂ ਜੋ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕੇ। ਬੀਬੀ ਵਜਿੰਦਰ ਕੌਰ ਵੇਰਕਾ ਨੇ ਕਿਹਾ ਕਿ ਸੂਬੇ ਦੇ ਸਰੋਤਾਂ ਦੀ ਬੇਦਰਦੀ ਨਾਲ ਲੁੱਟ ਕਰਨ ਵਾਲੀਆਂ ਨੈਸ਼ਨਲ ਪਾਰਟੀਆਂ ਤੋਂ ਲੋਕਾਂ ਨੂੰ ਹੁਣ ਕਿਨਾਰਾ ਕਰਕੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਨ ਵਾਲੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਚਾਹੀਦਾ ਹੈ। 

ਇਹ ਵੀ ਪੜ੍ਹੋ- ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ ਲਹੂ-ਲੁਹਾਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News