ਸਾਈਕਲ ਸਵਾਰ ਦੋ ਵਿਅਕਤੀਆਂ ਨੇ ਮੁਨਸ਼ੀ ਦੇ ਦਾਤਰ ਮਾਰ ਮੋਬਾਇਲ ਖੋਹਿਆ

05/02/2022 6:37:43 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਲੀ ਕਲਾਂ ਵਿਖੇ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਦਾਤਰ ਮਾਰ ਕੇ ਭੱਠੇ ਦੇ ਮੁਨਸ਼ੀ ਦਾ ਮੋਬਾਇਲ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਸ਼ਮਸ਼ੇਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਰਲੀ ਕਲਾਂ ਨੇ ਦੱਸਿਆ ਕਿ ਉਹ ਇੱਟਾਂ ਵਾਲੇ ਭੱਠੇ ’ਤੇ ਮੁਨਸ਼ੀ ਵਜੋਂ ਨੌਕਰੀ ਕਰਦਾ ਹੈ। ਬੀਤੀ ਰਾਤ ਕਰੀਬ 8 ਵਜੇ ਉਹ ਆਪਣਾ ਕੰਮ ਖ਼ਤਮ ਕਰਕੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਸਰਲੀ ਕਲਾਂ ਨੂੰ ਜਾ ਰਿਹਾ ਸੀ।

ਰਸਤੇ ਵਿਚ ਦੋ ਨੌਜਵਾਨ ਮੋਟਰ ਸਾਈਕਲ ’ਤੇ ਆਏ, ਜਿਨ੍ਹਾਂ ਨੇ ਉਸ ਨਾਲ ਝਗੜਨਾ ਕਰਨਾ ਸ਼ੁਰੂ ਕਰ ਦਿੱਤਾ। ਉਕਤ ਵਿਅਕਤੀਆਂ ਨੇ ਦਾਤਰ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਫਿਰ ਉਸ ਦਾ ਰੀਅਲ-ਮੀ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ। ਇਸ ਸਬੰਧੀ ਏ.ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 64 ਧਾਰਾ 379ਬੀ/34 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।


rajwinder kaur

Content Editor

Related News