ਪੰਜਾਬ ਦੀ ਸਿਆਸਤ ''ਚ ਵੱਡਾ ਧਮਾਕਾ, AAP ਵਿਧਾਇਕ ਦੇ ਭਾਣਜੇ ਨੇ ਭਾਜਪਾ ਦਾ ਫੜਿਆ ਪੱਲਾ

Saturday, Nov 08, 2025 - 01:45 PM (IST)

ਪੰਜਾਬ ਦੀ ਸਿਆਸਤ ''ਚ ਵੱਡਾ ਧਮਾਕਾ, AAP ਵਿਧਾਇਕ ਦੇ ਭਾਣਜੇ ਨੇ ਭਾਜਪਾ ਦਾ ਫੜਿਆ ਪੱਲਾ

ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਸਵਰਗੀ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਭਾਣਜੇ ਅਤੇ 'ਆਪ' ਦੇ ਸਰਗਰਮ ਨੌਜਵਾਨ ਆਗੂ ਐਡਵੋਕੇਟ ਕੋਮਲਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 9, 10, 11 ਤੇ 14 ਤਰੀਖ ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ, ਜਾਣੋ ਵਜ੍ਹਾ

ਵਿਧਾਨ ਸਭਾ ਹਲਕਾ ਤਰਨਤਾਰਨ ਦੇ ਕਸਬਾ ਝਬਾਲ ਵਿਖੇ ਰੱਖੀ ਵਿਸ਼ਾਲ ਚੋਣ ਰੈਲੀ ਮੌਕੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਯਤਨਾਂ ਸਦਕਾ ਸਮੁੱਚੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਐਡਵੋਕੇਟ ਕੋਮਲਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ, ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ ਸਨਮਾਨਿਤ ਕਰਦਿਆਂ ਨਿੱਘਾ ਸਵਾਗਤ ਕੀਤਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ

ਇਸ ਮੌਕੇ ਚੋਣ ਇੰਚਾਰਜ ਸੁਰਜੀਤ ਜਿਆਣੀ, ਉੱਪ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪ੍ਰਦੇਸ਼ ਪ੍ਰਧਾਨ ਐਸਸੀ ਮੋਰਚਾ ਸੁੱਚਾ ਰਾਮ ਲੱਧੜ ਨੇ ਵੀ ਸੰਬੋਧਨ ਕੀਤਾ। ਚੋਣ ਰੈਲੀ ਵਿੱਚ ਪ੍ਰਦੇਸ਼ ਮਹਾਂ ਮੰਤਰੀ ਰਾਕੇਸ਼ ਰਠੌਰ, ਪ੍ਰਦੇਸ਼ ਮਹਾਂ ਮੰਤਰੀ ਅਨਿਲ ਸਰੀਨ, ਪ੍ਰਦੇਸ਼ ਮਹਾਂ ਮੰਤਰੀ ਦਿਆਲ ਸਿੰਘ ਸੋਢੀ, ਚੋਣ ਸਹਿ ਇੰਚਾਰਜ ਰਵੀ ਕਰਨ ਸਿੰਘ ਕਾਹਲੋਂ, ਅਭਿਨੇਤਾ ਹੌਬੀ ਧਾਲੀਵਾਲ, ਪ੍ਰਦੇਸ਼ ਸੈਕਟਰੀ ਸੂਰਜ ਭਾਰਦਵਾਜ, ਪ੍ਰਦੇਸ਼ ਸੈਕਟਰੀ ਭਾਨੂ ਪ੍ਰਤਾਪ, ਜਿਲਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਅਮਰਪਾਲ ਸਿੰਘ ਬੋਨੀ, ਜਿਲਾ ਪ੍ਰਧਾਨ ਹਰਜੋਤ ਸਿੰਘ, ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂਕੋਠੀ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਮੌਜੂਦ ਸਨ।

ਇਹ ਵੀ ਪੜ੍ਹੋ- ਕੰਬ ਜਾਣਾ ਸੀ ਪੰਜਾਬ, ਵਿਦੇਸ਼ੀ ਹਥਿਆਰਾਂ ਸਣੇ KLF ਨਾਲ ਜੁੜੇ ਦੋ ਮੁਲਜ਼ਮ ਗ੍ਰਿਫ਼ਤਾਰ, ਪਹਿਲਾਂ ਵੀ ਕਰ ਚੁੱਕੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


author

Shivani Bassan

Content Editor

Related News