ਚੋਰਾਂ ਦਾ ਵੱਡਾ ਕਾਂਡ, ਘਰ ’ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ

Thursday, Jun 25, 2026 - 06:04 PM (IST)

ਚੋਰਾਂ ਦਾ ਵੱਡਾ ਕਾਂਡ, ਘਰ ’ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ

ਤਰਨਤਾਰਨ (ਰਮਨ)- ਅਣਪਛਾਤੇ ਚੋਰਾਂ ਵੱਲੋਂ ਘਰ ਵਿਚ ਦਾਖਲ ਹੋ ਕੇ 7000 ਦੀ ਨਕਦੀ, ਚਾਰ ਕੜੇ ਚਾਂਦੀ ਅਤੇ ਦੋ ਸੋਨੇ ਦੀਆਂ ਮੁੰਦਰੀਆਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿਚ ਥਾਣਾ ਸਦਰ ਤਰਨਤਾਰਨ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਸੁਵਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਮੁਗਲਚੱਕ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਪਿੰਡ ਮੁਗਲਚੱਕ ਪੰਨੂਆਂ ਦੀਆਂ ਬਹਿਕਾਂ ਉਪਰ ਰਹਿੰਦੇ ਹਨ। ਬੀਤੀ ਦੋ ਜੂਨ ਨੂੰ ਉਸਨੇ ਬਾਹਰ ਆਵਾਜ਼ ਸੁਣੀ ਤਾਂ ਵਕਤ ਕਰੀਬ ਰਾਤ ਇਕ ਵਜੇ ਉੱਠ ਕੇ ਦੇਖਿਆ ਤਾਂ ਕਮਰੇ ਵਿਚ ਪਈ ਲੱਕੜ ਦੀ ਅਲਮਾਰੀ ਖੁੱਲੀ ਹੋਈ ਸੀ, ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਵਿਚੋਂ ਬੱਚਿਆਂ ਦੇ ਚਾਰ ਚਾਂਦੀ ਦੇ ਕੜੇ, ਸੋਨੇ ਦੀਆਂ ਦੋ ਮੁੰਦਰੀਆਂ ਅਤੇ 70 ਹਜ਼ਾਰ ਰੁਪਏ ਦੀ ਨਕਦੀ ਗਾਇਬ ਹੋ ਚੁੱਕੀ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News