ਅਗਜਨੀ ਦਾ ਸ਼ਿਕਾਰ ਹੋਏ ਦੁਕਾਨਦਾਰਾਂ ਦੀ ਭਲਾਈ ਲਈ ਵੱਡੀ ਪਹਿਲਕਦਮੀ, 9 ਪੀੜਤਾਂ ਨੂੰ ਦਿੱਤੀ ਆਰਥਿਕ ਸਹਾਇਤਾ

Sunday, Jul 07, 2024 - 05:11 PM (IST)

ਅਗਜਨੀ ਦਾ ਸ਼ਿਕਾਰ ਹੋਏ ਦੁਕਾਨਦਾਰਾਂ ਦੀ ਭਲਾਈ ਲਈ ਵੱਡੀ ਪਹਿਲਕਦਮੀ, 9 ਪੀੜਤਾਂ ਨੂੰ ਦਿੱਤੀ ਆਰਥਿਕ ਸਹਾਇਤਾ

ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਅੰਦਰ ਪਿਛਲੇ ਸਮੇਂ ਦੌਰਾਨ ਅਗਜਨੀ ਦੀਆਂ ਘਟਨਾਵਾਂ ਦਾ ਸ਼ਿਕਾਰ ਹੋਏ ਦੁਕਾਨਦਾਰਾਂ ਦੀ ਹੌਂਸਲਾ ਅਫਜਾਈ ਕਰਨ ਅਤੇ ਉਨ੍ਹਾਂ ਦੀ ਮਾਲੀ ਸਹਾਇਤਾ ਕਰਨ ਲਈ ਵਪਾਰ ਮੰਡਲ ਨੇ ਵੱਡੀ ਪਹਿਲਕਦਮੀ ਕੀਤੀ ਹੈ। ਇਸ ਤਹਿਤ ਵਪਾਰ ਮੰਡਲ ਨੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਦੀ ਅਗਵਾਈ ਹੇਠ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਇਕੱਠੀ ਕੀਤੀ ਕਰੀਬ 7 ਲੱਖ ‌ ਰੁਪਏ ਦੀ ਸਹਾਇਤਾ ਰਾਸ਼ੀ ਉਕਤ ਦੁਕਾਨਦਾਰਾਂ ਨੂੰ ਵੰਡੀ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

 ਇਸ ਤਹਿਤ ਰੱਖੇ ਸਮਾਗਮ ਦੌਰਾਨ ਬੋਲਦਿਆਂ ਦਰਸ਼ਨ ਮਹਾਜਨ ਨੇ ਕਿਹਾ ਕਿ ਵਪਾਰੀ ਅਤੇ ਦੁਕਾਨਦਾਰ ਹਮੇਸ਼ਾ ਸਰਕਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਚਲਦੇ ਹਨ ਅਤ ਸਰਕਾਰ ਵੱਲੋਂ ਲਗਾਏ ਗਏ ਟੈਕਸਾਂ ਨੂੰ ਅਦਾ ਕਰਨ ਵਿੱਚ ਕਦੇ ਵੀ ਆਨਾਕਾਨੀ ਨਹੀਂ ਕਰਦੇ। ਇਸੇ ਟੈਕਸ ਨਾਲ ਸਰਕਾਰਾਂ ਲੋਕਾਂ ਨੂੰ ਮੁਫਤ ਸਹੂਲਤਾਂ ਦੇਣ ਦੇ ਕਾਬਲ ਬਣਦੀਆਂ ਹਨ ਅਤੇ ਇਸੇ ਟੈਕਸ ਨਾਲ ਸੂਬੇ ਅਤੇ ਦੇਸ਼ ਦਾ ਵਿਕਾਸ ਹੁੰਦਾ ਹੈ ਪਰ ਸਰਕਾਰ ਵੱਲੋਂ ਵਪਾਰੀਆਂ ਦੇ ਹਿਤ ਵਿੱਚ ਕੋਈ ਫੈਸਲਾ ਨਹੀਂ ਲਿਆ ਜਾਂਦਾ। ਇਥੋਂ ਤੱਕ ਕਿ ਜਦੋਂ ਕੋਈ ਵਪਾਰੀ ‌ਕੁਦਰਤੀ ਕਰੋਪੀਆਂ ਜਾਂ ਅਗਜਨੀ ਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਕੇ ਆਪਣਾ ਸਭ ਕੁਝ ਗੁਵਾਅ ਲੈਂਦਾ ਹੈ ਤਾਂ ਉਦੋਂ ਵੀ ਉਸ ਦੀ ਬਾਂਹ ਫੜਨ ਵਾਲਾ ਕੋਈ ਨਜ਼ਰ ਨਹੀਂ ਆਉਂਦਾ। 

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਉਨ੍ਹਾਂ ਕਿਹਾ ਕਿ ਉਹ ਪਿਛਲੇ ਦਿਨੀਂ ਮੁੱਖ ਮੰਤਰੀ ਦੇ ਨਾਂ 'ਤੇ  ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ ਜਿਸ ਵਿਚ ਮੰਗ ਕੀਤੀ ਸੀ ਕਿ ਕੁਦਰਤੀ ਕਰੋਪੀਆਂ ਜਾਂ ਅਗਜਨੀ ਕਾਰਨ ਤਬਾਹ ਹੋਣ ਵਾਲੇ ਵਪਾਰੀਆਂ, ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਮਾਲੀ ਸਹਾਇਤਾ ਦੇਣ ਲਈ ਕੋਈ ਠੋਸ ਅਤੇ ਨਿਸ਼ਚਿਤ ਯੋਜਨਾ ਬਣਾਈ ਜਾਵੇ। ਇਸ ਮੰਗ ਨੂੰ ਜਲਦੀ ਤੋਂ ਜਲਦੀ ਲਾਗੂ ਕਰਾਉਣ ਲਈ ਉਹ‌ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਪਿਆਰੇ ਲਾਲ ਸੇਠ ਨਾਲ ਵੀ ਗੱਲ ਕਰਨ ਜਾ ਰਹੇ ਹਨ। ਜੇਕਰ ਇਸ ਮੰਗ ਦੀ ਪੂਰਤੀ ਲਈ ਸੰਘਰਸ਼ ਕਰਨਾ ਪਿਆ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ। ਸਮਾਗਮ ਵਿੱਚ ਅੱਗ ਜਾਨੀ ਦਾ ਸ਼ਿਕਾਰ ਹੋਏ ਨੌ ਦੁਕਾਨਦਾਰਾਂ ਨੂੰ ਵਪਾਰ ਮੰਡਲ ਵੱਲੋਂ ਕਈ ਜਥੇਬੰਦੀਆਂ ਦੇ ਸਹਿਯੋਗ ਨਾਲ ਮਾਲੀ ਸਹਾਇਤਾ ਦਿੱਤੀ ਗਈ।

ਇਹ ਵੀ ਪੜ੍ਹੋ- ਪੰਜਾਬ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਗੁਰਸਿੱਖ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News