ਰਣਜੀਤ ਸਾਗਰ ਡੈਮ ਦੀ ਝੀਲ ਨੇੜੇ ਵੱਡੇ ਪਹਾੜ ਦਾ ਇਕ ਹਿੱਸਾ ਢਹਿਣ ਕੰਢੇ, ਪ੍ਰਸ਼ਾਸਨ ਨੂੰ ਜਲਦ ਠੋਸ ਕਦਮ ਚੁੱਕਣ ਦੀ ਲੋੜ

03/30/2024 4:23:48 PM

ਪਠਾਨਕੋਟ (ਸ਼ਾਰਦਾ)- ਪਿਛਲੇ ਕੁਝ ਦਿਨਾਂ ਤੋਂ ਰਣਜੀਤ ਸਾਗਰ ਡੈਮ ਪ੍ਰਾਜੈਕਟ ਦੀ ਵਿਸ਼ਾਲ ਝੀਲ ਕੋਲ ਵੱਡੇ ਪਹਾੜ ਦਾ ਇਕ ਹਿੱਸਾ ਆਪਣੇ ਆਪ ਹੀ ਢਹਿਣ ਦੀ ਕਗਾਰ ’ਤੇ ਖੜ੍ਹਾ ਹੈ, ਜਿਸ ਕਾਰਨ ਡੈਮ ਪ੍ਰਾਜੈਕਟ ਦੇ ਮਲਬੇ ਦੇ ਝੀਲ ਵਿੱਚ ਡਿੱਗਣ ਦਾ ਖ਼ਦਸ਼ਾ ਹੈ। ਜੇਕਰ ਡਿੱਗਦੇ ਪਹਾੜ ਨੂੰ ਰੋਕਣ ਲਈ ਤੁਰੰਤ ਸੁਰੱਖਿਆ ਨਾ ਕੀਤੀ ਗਈ ਤਾਂ ਵੱਡਾ ਹਾਦਸਾ ਵਾਪਰ ਸਕਦਾ ਹੈ। ਉਕਤ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਡੈਮ ਪ੍ਰਸ਼ਾਸਨ ਦੇ ਅਧਿਕਾਰੀ ਪੂਰੀ ਤਰ੍ਹਾਂ ਨਾਲ ਚੌਕਸ ਹੋ ਗਏ ਹਨ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਹਾੜ ਦੀ ਚੋਟੀ ’ਤੇ ਮਹਾਰਾਜਾ ਰਣਜੀਤ ਸਿੰਘ ਦਾ ਕਾਂਸੀ ਦਾ ਬੁੱਤ ਬਣਿਆ ਹੋਇਆ ਹੈ ਅਤੇ ਉਕਤ ਵੱਡੇ ਪਹਾੜ ਦਾ ਆਪਣੇ ਆਪ ਖਿਸਕਣਾ ਖ਼ਤਰੇ ਦੀ ਘੰਟੀ ਹੈ, ਜਿਸ ਲਈ ਡੈਮ ਪ੍ਰਸ਼ਾਸਨ ਨੂੰ ਜਲਦ ਤੋਂ ਜਲਦ ਠੋਸ ਕਦਮ ਚੁੱਕਣ ਦੀ ਲੋੜ ਹੈ। ਦੂਜੇ ਪਾਸੇ ਜਦੋਂ ਡੈਮ ਪ੍ਰਸ਼ਾਸਨ ਦੇ ਚੀਫ ਇੰਜੀਨੀਅਰ ਸ਼ੇਰ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਕਤ ਪਹਾੜ ਪੂਰੀ ਤਰ੍ਹਾਂ ਕੱਚਾ ਹੈ, ਜਿਸ ਦੀ ਸੁਰੱਖਿਆ ਲਈ ਡੈਮ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਜਲਦੀ ਹੀ ਇਸ ਦਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਬੰਧੀ ਟੈਂਡਰ ਕੱਢਿਆ ਜਾਵੇਗਾ ਅਤੇ ਇਸ ਦੀ ਥਾਂ ਕੰਕਰੀਟ ਪਾ ਕੇ ਡਿੱਗ ਰਹੇ ਪਹਾੜ ਦੇ ਮਲਬੇ ਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ

ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਤਾਂ ਪਹਾੜ ਨੂੰ ਡਿੱਗਣ ਤੋਂ ਬਚਾਇਆ ਜਾ ਸਕਦਾ ਸੀ : ਨਰੇਸ਼ ਪੁਰੀ

ਜ਼ਿਲਾ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਸੁਜਾਨਪੁਰ ਨਰੇਸ਼ ਪੁਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਸਮਾਂ ਪਹਿਲਾਂ ਡੈਮ ਪ੍ਰਾਜੈਕਟ ਦੀ ਵਿਸ਼ਾਲ ਝੀਲ ਨੇੜੇ ਪਹਾੜ ਦਾ ਇਕ ਹਿੱਸਾ ਡਿੱਗਣ ਦੀ ਕਗਾਰ ’ਤੇ ਖੜ੍ਹੇ ਹੋਣ ਦੀ ਸੂਚਨਾ ਮਿਲੀ ਸੀ ਅਤੇ ਉਨ੍ਹਾਂ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ ਪਰ ਅਧਿਕਾਰੀਆਂ ਨਾਲ ਕੋਈ ਤਾਲਮੇਲ ਨਹੀਂ ਹੋ ਸਕਿਆ। ਜੇਕਰ ਸਮੇਂ ਰਹਿੰਦਿਆਂ ਇਸ ਮਾਮਲੇ ਨੂੰ ਸੰਜੀਦਗੀ ਨਾਲ ਲਿਆ ਜਾਂਦਾ ਤਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਹੋਣ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਇਸ ਮਾਮਲੇ ’ਚ ਆਪਣੀ ਜ਼ਿੰਮੇਵਾਰੀ ਤੋਂ ਅਣਗਹਿਲੀ ਵਰਤੀ ਹੈ ਤਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਖ਼ਤ ਕਾਰਵਾਈ ਵੀ ਹੋਣੀ ਚਾਹੀਦੀ ਹੈ ਤਾਂ ਜੋ ਅਜਿਹਾ ਮੁੜ ਨਾ ਵਾਪਰੇ।

ਇਹ ਵੀ ਪੜ੍ਹੋ : ਪਠਾਨਕੋਟ 'ਚ ਵੱਡੀ ਵਾਰਦਾਤ, ਢਾਬੇ 'ਤੇ ਬੈਠੇ ਨੌਜਵਾਨਾਂ 'ਤੇ 5 ਤੋਂ 6 ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan