ਨਾਜਾਇਜ਼ ਸ਼ਰਾਬ ਤੇ ਨਸ਼ਿਆਂ ਦੀ ਸਮੱਗਲਿੰਗ ਰੋਕਣ ਲਈ ਪੁਲਸ ਦਾ ਵੱਡਾ ਐਕਸ਼ਨ, 110 ਵਿਅਕਤੀਆਂ ਕੋਲੋਂ ਪੁੱਛਗਿੱਛ ਜਾਰੀ
Monday, Apr 01, 2024 - 11:16 AM (IST)
ਗੁਰਦਾਸਪੁਰ (ਹਰਮਨ, ਵਿਨੋਦ)- ਨਾਜਾਇਜ਼ ਸ਼ਰਾਬ ਅਤੇ ਨਸ਼ਿਆਂ ਦੀ ਸਮੱਗਲਿੰਗ ਨੂੰ ਰੋਕਣ ਲਈ ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੀ ਪੁਲਸ ਨੇ ਐੱਸ. ਐੱਸ. ਪੀ. ਹਰੀਸ਼ ਦਾਯਮਾ ਦੀ ਅਗਵਾਈ ਹੇਠ ਬਿਆਸ ਦਰਿਆ ਨੇੜਲੇ ਖੇਤਰ ਵਿਚ ਡਰੋਨ ਅਤੇ ਕਿਸ਼ਤੀਆਂ ਦੀ ਮਦਦ ਨਾਲ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰੀਸ਼ ਦਾਯਮਾ ਨੇ ਦੱਸਿਆ ਕਿ ਸ਼ਰਾਬ ਦੇ ਸਮੱਗਲਰਾਂ ਅਤੇ ਮਾੜੇ ਅਨਸਰਾਂ ਦੇ ਖਿਲਾਫ ਸਵੇਰੇ 6:30 ਤੋਂ 11:00 ਵਜੇ ਤੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਕੇ ਸਪੈਸ਼ਲ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਪੁਲਸ ਨੇ 110 ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ। ਇਸ ਦੌਰਾਨ ਪੁਲਸ ਨੇ ਕੁੱਲ 72000 ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ 1800 ਕਿੱਲੋ ਲਾਹਣ ਬਰਾਮਦ ਕਰ ਕੇ 11 ਪਰਚੇ ਦਰਜ ਕੀਤੇ ਹਨ।
ਇਹ ਵੀ ਪੜ੍ਹੋ : ਬਾਰਡਰ ਰੇਂਜ ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 4 ਜ਼ਿਲ੍ਹਿਆਂ ’ਚ ਸਰਚ ਆਪ੍ਰੇਸ਼ਨ, 30 ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮਿਆਂ ’ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਉਕਤ ਦੋਸ਼ੀਆਂ ਤੇ ਬੈਕਵਰਡ ਅਤੇ ਫਾਰਵਰਡ ਲਿੰਕ ਕਿਹੜੇ ਹਨ, ਜਿਸ ਉਪਰੰਤ ਸਬੰਧਤ ਦੋਸ਼ੀਆਂ ਨੂੰ ਵੀ ਕਾਨੂੰਨੀ ਦਾਇਰੇ ’ਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਵਿਖੇ ਸੇਵਾ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਇਸ ਸਬੰਧੀ ਗੱਲਬਾਤ ਦੌਰਾਨ ਐੱਸ. ਪੀ. ਡੀ. ਬਲਵਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਨੇ ਕਿਹਾ ਕਿ ਉਕਤ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਅਤੇ ਇਸ ’ਚ ਸ਼ਾਮਲ ਵਿਅਕਤੀਆਂ ਦੀ ਗ੍ਰਿਫ਼ਤਾਰੀ ਇਹ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਗੁਰਦਾਸਪੁਰ ਪੁਲਸ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ। ਪੁਲਸ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਕਾਇਮ ਰੱਖਣ ਲਈ ਅਪਰਾਧੀਆਂ ਨੂੰ ਨਿਆ ਦੇ ਕਟਹਿਰੇ ’ਚ ਲਿਆਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ
ਇਸ ਆਪ੍ਰੇਸ਼ਨ ਦੌਰਾਨ ਪੁਲਸ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਜਾ ਕੇ ਵੀ ਤਲਾਸ਼ੀ ਲਈ ਅਤੇ ਦਰਿਆ ਕਿਨਾਰੇ ਨਾਜਾਇਜ਼ ਸ਼ਰਾਬ ਦੇ ਟਿਕਾਣਿਆਂ ਦਾ ਪਤਾ ਲਗਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੀ ਚੈਕਿੰਗ ਜਾਰੀ ਰਹੇਗੀ।
ਇਹ ਵੀ ਪੜ੍ਹੋ : ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8