ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੱਡੀ ਰਾਹਤ, ਮੰਤਰੀ ਧਾਲੀਵਾਲ ਨੇ ਕਰ ''ਤਾ ਐਲਾਨ
Tuesday, May 20, 2025 - 12:36 PM (IST)

ਚੰਡੀਗੜ੍ਹ/ਅਜਨਾਲਾ (ਨਿਰਵੈਲ) : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਸੂਬਾ ਸਰਕਾਰ ਨੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਲਈ ਜਾਣ ਵਾਲੇ ਕਿਸਾਨਾਂ ਲਈ ਅੱਜ ਤੋਂ ਗੇਟ ਖੋਲ੍ਹ ਦਿੱਤੇ ਹਨ। ਇਸ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਐਲਾਨ ਕਰਦਿਆਂ ਕਿਹਾ ਗਿਆ ਕਿ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀਆਂ ਮੁਸ਼ਕਲਾਂ ਉਨ੍ਹਾਂ ਨੇ ਬੀ. ਐੱਸ. ਐੱਫ. ਅਧਿਕਾਰੀਆਂ ਨਾਲ ਸਾਂਝੀਆਂ ਕੀਤੀਆਂ ਹਨ।
ਉਨ੍ਹਾਂ ਨੇ ਕਿਸਾਨਾਂ ਲਈ ਅੱਜ ਤੋਂ ਗੇਟ ਖੋਲ੍ਹਣ ਦਾ ਐਲਾਨ ਕੀਤਾ। ਧਾਲੀਵਾਲ ਨੇ ਕਿਹਾ ਕਿ ਹੁਣ ਸਾਡੇ ਕਿਸਾਨ ਅੱਜ ਤੋਂ ਆਪਣੇ ਖੇਤਾਂ ਵਿਚ ਰੂਟੀਨ ਦੀ ਤਰ੍ਹਾਂ ਆ ਜਾ ਸਕਣਗੇ। ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਬਾਰਡਰ ’ਤੇ ਪਹੁੰਚ ਕੇ ਬੀ. ਐੱਸ. ਐੱਫ. ਦੇ ਅਧਿਕਾਰੀਆਂ ਅਤੇ ਜਵਾਨਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਾਲ ਹੀ ਵਿਚ ਦੇਸ਼ ’ਤੇ ਆਏ ਸੰਕਟ ਸਮੇਂ ਸਰਹੱਦ ’ਤੇ ਸਖ਼ਤੀ ਨਾਲ ਪਹਿਰਾ ਦਿੱਤਾ।
ਇਹ ਵੀ ਪੜ੍ਹੋ : YOUTUBER 'ਤੇ ਟ੍ਰੈਵਲ ਬਲਾਗਰਾਂ ਲਈ ਖ਼ਤਰੇ ਦੀ ਘੰਟੀ! ਪੰਜਾਬ 'ਚ ਵੱਡੀ ਕਾਰਵਾਈ ਦੀ ਤਿਆਰੀ
ਸਰਹੱਦੀ ਚੌਂਕੀ ਸ਼ਾਹਪੁਰ ਵਿਖੇ ਪਹੁੰਚ ਕੇ ਜਵਾਨਾਂ ਨੂੰ ਮਠਿਆਈਆਂ ਅਤੇ ਫਲਾਂ ਦੇ ਟੋਕਰੇ ਭੇਂਟ ਕਰਦੇ ਹੋਏ ਕੈਬਨਿਟ ਮੰਤਰੀ ਧਾਲੀਵਾਲ ਨੇ ਪੰਜਾਬ ਵੱਲੋਂ ਸੁਰੱਖਿਆ ਫੋਰਸਾਂ ਦਾ ਸ਼ੁਕਰਾਨਾ ਕੀਤਾ ਅਤੇ ਹੱਥੀਂ ਖਾਣਾ ਵਰਤਾ ਕੇ ਜਵਾਨਾਂ ਨੂੰ ਛਕਾਇਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8