ਦੀਨਾਨਗਰ ਪੁਲਸ ਦੀ ਵੱਡੀ ਕਾਰਵਾਈ, ਚੋਰੀ-ਛਿਪੇ ਚਾਈਨਾ ਡੋਰ ਵੇਚਣ ਵਾਲਾ ਮੁਲਜ਼ਮ 70 ਗੱਟੂਆਂ ਸਣੇ ਕੀਤਾ ਕਾਬੂ
Saturday, Jan 11, 2025 - 10:48 PM (IST)
ਦੀਨਾਨਗਰ (ਗੋਰਾਇਆ)- ਪੰਜਾਬ ਸਰਕਾਰ ਵੱਲੋਂ ਪੂਰੀ ਸਖ਼ਤੀ ਨਾਲ ਚਾਈਨਾ ਡੋਰ ਖ਼ਿਲਾਫ਼ ਸ਼ਿਕੰਜਾ ਕੱਸਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤਹਿਤ ਪੁਲਸ ਵਿਭਾਗ ਵੱਲੋਂ ਵੀ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਇਸ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਪੂਰਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਇਸੇ ਮੁਹਿੰਮ ਤਹਿਤ ਜਿਸ ਤਹਿਤ ਅੱਜ ਦੀਨਾਨਗਰ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਵਿਅਕਤੀ ਦੇ ਘਰੋਂ 70 ਗੱਟੂ ਚਾਈਨਾ ਡੋਰ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੀਨਾਨਗਰ ਅਜਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਵੱਲੋਂ ਦੀਨਾਨਗਰ ਵਿਖੇ ਆਪਣੇ ਘਰ ਵਿੱਚ ਚਾਈਨਾ ਡੋਰ ਛੁਪਾ ਕੇ ਰੱਖੀ ਹੋਈ ਹੈ ਤੇ ਉਸ ਵੱਲੋਂ ਡੋਰ ਨੂੰ ਮਹਿੰਗੇ ਭਾਅ ਚੋਰੀ ਲੋਕਾਂ ਨੂੰ ਵੇਚ ਰਿਹਾ ਹੈ।
ਇਹ ਵੀ ਪੜ੍ਹੋ- ਅੱਧੀ ਰਾਤੀਂ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ; ਗੋਲ਼ੀ ਲੱਗਣ ਕਾਰਨ 'ਆਪ' ਵਿਧਾਇਕ ਦੀ ਹੋ ਗਈ ਮੌਤ
ਇਸ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਅਤੇ ਏ.ਐੱਸ.ਆਈ. ਦੀਨਾਨਗਰ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਉਕਤ ਵਿਅਕਤੀ ਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ ਤਾਂ ਇਸ ਵਿਅਕਤੀ ਵੱਲੋਂ ਆਪਣੇ ਘਰ ਦੇ ਦੀਵਾਨ ਬੈੱਡ ਦੇ ਨੇੜੇ ਇੱਕ ਬੋਰੇ ਵਿੱਚ ਚਾਈਨਾ ਡੋਰ ਪਾ ਕੇ ਇਹ ਗੱਟੂ ਰੱਖੇ ਹੋਏ ਸਨ ਅਤੇ ਉਹ ਇਨ੍ਹਾਂ ਨੂੰ ਚੋਰੀ ਲੋਕਾਂ ਨੂੰ ਵੇਚਦਾ ਸੀ।
ਪੁਲਸ ਵੱਲੋਂ ਮੌਕੇ 'ਤੇ ਹੀ ਬਰਾਮਦ ਕੀਤੇ 70 ਗੱਟੂਆਂ ਸਮੇਤ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਮੁਲਜ਼ਮ ਦੀ ਪਹਿਚਾਣ ਰਾਕੇਸ਼ ਕੁਮਾਰ ਉਰਫ ਕਾਲਾ ਪੁੱਤਰ ਤਾਰਾ ਚੰਦ ਵਾਸੀ ਬ੍ਰਾਹਮਣ ਸਭਾ ਮੰਦਰ ਆਵਾਖੀ ਗੇਟ ਦੀਨਾਨਗਰ ਵਜੋਂ ਹੋਈ ਹੈ। ਪੁਲਸ ਨੇ ਇਸ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e