ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਵਿਖੇ ਹੋਏ ਨਤਮਸਤਕ

Saturday, Dec 27, 2025 - 04:14 PM (IST)

ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਛੀਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ 359ਵੇਂ ਪ੍ਰਕਾਸ਼ ਪੁਰਬ 'ਤੇ ਅੱਜ ਬਿਹਾਰ ਦੇ ਮਾਣਯੋਗ ਰਾਜਪਾਲ ਜਨਾਬ ਆਰਿਫ ਮੁਹੰਮਦ ਖਾਨ ਨੇ ਗੁਰਦੁਆਰਾ ਬਾਲ ਲੀਲਾ ਮੈਣੀ ਸੰਗਤ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਵਾਸਤੇ ਅਰਦਾਸ ਕੀਤੀ ਅਤੇ ਕੁਝ ਸਮਾਂ ਸੰਗਤ ਵਿੱਚ ਬੈਠ ਕੇ ਗੁਰਬਾਣੀ ਵੀ ਸਰਵਣ ਕੀਤੀ।

ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ

ਇਸ ਉਪਰੰਤ ਮਾਨਯੋਗ ਰਾਜਪਾਲ ਨੇ ਬੜੀ ਹੀ ਸ਼ਰਧਾ ਭਾਵਨਾ ਨਾਲ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਕੀਤੀ ਤੇ ਆਪ ਵੀ ਪੰਗਤ 'ਚ ਬੈਠ ਕੇ ਲੰਗਰ ਛਕਿਆ। ਇਸ ਦੌਰਾਨ ਮਾਨਯੋਗ ਰਾਜਪਾਲ ਜਨਾਬ ਆਰਿਫ ਮੁਹੰਮਦ ਖਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਲੰਗਰਾਂ ਦੇ ਕੀਤੇ ਵੱਡੇ ਪ੍ਰਬੰਧਾਂ ਦੀ ਖੂਬ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !

ਮਾਨਯੋਗ ਰਾਜਪਾਲ ਨੇ ਵਿਸਥਾਰ ਸਹਿਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਉਨ੍ਹਾਂ ਦੀਆਂ ਭਾਰਤ 'ਚ ਚੱਲ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗੇ ਸਮਝਣਗੇ ਕਿ ਗੁਰੂ ਘਰਾਂ ਦੀਆਂ ਚੱਲ ਰਹੀਆਂ ਸੇਵਾਵਾਂ 'ਚ ਆਪਣਾ ਕੁਝ ਯੋਗਦਾਨ ਪਾ ਸਕਣ। ਇਸ ਮੌਕੇ 'ਤੇ ਰਾਜਪਾਲ ਜਨਾਬ ਆਰਿਫ ਮੁਹੰਮਦ ਖਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਨ ਦੀ ਇੱਛਾ ਵੀ ਜ਼ਾਹਰ ਕੀਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ


author

Shivani Bassan

Content Editor

Related News