ਬਿਕਰਮ ਮਜੀਠੀਆ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ

Thursday, Dec 07, 2023 - 04:52 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਲਿਸੀ ਹੈ, ਬੰਦੀ ਸਿੰਘਾਂ ਨੂੰ ਜੇਲ੍ਹਾਂ ਚ ਰੱਖਣਾ 'ਤੇ ਉਨ੍ਹਾਂ ਨਾਲ ਬੇਇਨਸਾਫ਼ੀ ਕਰਨਾ ਕਰ ਰਹੀ ਹੈ। ਮਜੀਠੀਆ ਨੇ ਕਿਹਾ ਕਿ ਰਾਜੋਆਣਾ ਦੀ ਇਹੋ ਮੰਗ ਹੈ ਕਿ ਜਾਂ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇ ਜਾਂ ਫਾਂਸੀ ਨੂੰ ਉਮਰ ਕੈਦ 'ਚ ਤਬਦੀਲ ਕਰਨ ਸਬੰਧੀ ਅਪੀਲ ਵਾਪਸ ਹੋਵੇ। 

ਇਹ ਵੀ ਪੜ੍ਹੋ-  ਨਵਜੋਤ ਸਿੱਧੂ ਦੇ ਪੁੱਤ ਕਰਨ ਸਿੱਧੂ ਦਾ ਹੋਇਆ ਵਿਆਹ, ਸਿੱਧੂ ਨੇ ਪਾਇਆ ਭੰਗੜਾ, ਵੇਖੋ ਤਸਵੀਰਾਂ

ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਪੰਥ ਨੂੰ ਵੱਡੀ ਦੇਣ ਹੈ, ਉਨ੍ਹਾਂ ਸਮੂਹ ਸਿਆਸੀ ਤੇ ਪੰਥਕ ਧਿਰਾਂ ਨੂੰ ਇਸ ਮੁੱਦੇ 'ਤੇ ਇੱਕਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। ਕੇਬਲ ਅਪਰੇਟਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਵਿਰੋਧ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੁਣ ਕੇਬਲ ਨੈੱਟਵਰਕ ਦਾ ਕੰਮ ਸ਼ੁਰੂ ਕਰ ਰਹੀ ਹੈ। ਜਿਸਦੇ ਚਲਦੇ ਉਸ ਵੱਲੋਂ ਕੈਬਲ ਅਪਰੇਟਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

 ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News