ਬਿਕਰਮ ਮਜੀਠੀਆ ਮਾਨਯੋਗ ਅਦਾਲਤ 'ਚ ਹੋਏ ਪੇਸ਼

Saturday, Oct 05, 2024 - 12:47 PM (IST)

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ 'ਚ ਪੇਸ਼ ਹੋਏ ਹਨ। ਦੱਸ ਦੇਈਏ ਮਜੀਠੀਆ ਨੇ‘ਆਪ’ ਆਗੂ ਸੰਜੇ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਜਿਸ ਕਾਰਨ ਮਜੀਠੀਆ ਅੱਜ ਅਦਾਲਤ 'ਚ ਪੇਸ਼ ਹੋਏ ਹਨ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਅੱਜ ਪੁੱਛਗਿੱਛ ਲਈ ਬੁਲਾਇਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਸਿੱਟ ਨੇ ਸੰਮਨ ਜਾਰੀ ਕੀਤੇ ਸਨ ਤਾਂ ਉਦੋਂ ਅਕਾਲੀ ਦਲ ਨੇ ਇਸ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐੱਸ. ਆਈ. ਟੀ. ਨੇ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਤਾਂ ਉਦੋਂ ਮਜੀਠੀਆ ਨੇ ਇਸ ਦੇ ਵਿਰੋਧ ਵਿਚ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਅਦਾਲਤ ਵਿਚ ਕਿਹਾ ਸੀ ਕਿ ਉਨ੍ਹਾਂ ਨੂੰ ਵਾਰ-ਵਾਰ ਸੰਮਨ ਭੇਜ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦਰਮਿਆਨ 8 ਜੁਲਾਈ ਨੂੰ ਐੱਸ. ਆਈ. ਟੀ. ਨੇ ਸੰਮਨ ਵਾਪਸ ਲੈ ਲਏ ਸਨ। ਜਦਕਿ ਬਾਅਦ ਵਿਚ ਫਿਰ ਨਵੇਂ ਸਰਿਓਂ ਮਜੀਠੀਆ ਨੂੰ ਸੰਮਨ ਜਾਰੀ ਕੀਤੇ ਗਏ। 

ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News