ਬਿਕਰਮ ਮਜੀਠੀਆ ਨੇ ਰਾਜੋਆਣਾ ਸਣੇ ਜੇਲ੍ਹ ’ਚ ਬੰਦ ਹੋਰ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੀ ਅਰਦਾਸ

10/21/2022 6:37:48 PM

ਗੁਰਦਾਸਪੁਰ (ਗੁਰਪ੍ਰੀਤ) - ਅਕਾਲੀ ਦਲ ਨੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਅੱਜ ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ’ਤੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਸ ਇਸ ਧਾਰਮਿਕ ਅਸਥਾਨ ਨਾਲ ਕਾਫ਼ੀ ਸਮੇਂ ਤੋਂ ਜੁੜੇ ਹੋਏ ਹਨ। ਅੱਜ ਉਨ੍ਹਾਂ ਨੇ ਇਥੇ ਆ ਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਰਦਾਸ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ

ਮਜੀਠੀਆ ਨੇ ਕਿਹਾ ਕਿ ਇਕ ਨਵੰਬਰ ਨੂੰ ਰਾਜੋਆਣਾ ਦੇ ਕੇਸ ਦੀ ਸੁਣਵਾਈ ਹੋਣ ਵਾਲੀ ਹੈ। ਇਸੇ ਲਈ ਉਹ ਸਾਰੀ ਸੰਗਤ ਨੂੰ ਬੇਨਤੀ ਕਰਦੇ ਹਨ ਕਿ ਉਹ ਉਨ੍ਹਾਂ ਦੇ ਹੱਕ ਲਈ ਅਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਬੇਨਤੀ ਕਰਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਹੋਰਨਾਂ ਮਾਮਲਿਆਂ ’ਚ ਕੁਝ ਹੋਰ ਫ਼ੈਸਲੇ ਅਤੇ ਬੰਦੀ ਸਿੰਘਾਂ ਪ੍ਰਤੀ ਕਰੜਾ ਰੁੱਖ ਲੈ ਬੈਠੀ ਹੈ। ਇਸੇ ਲਈ ਉਹ ਦੂਹਰਾ ਮਾਪਦੰਡ ਛੱਡ ਬੰਦੀ ਸਿੰਘਾਂ ਦੇ ਹੱਕ ’ਚ ਫ਼ੈਸਲਾ ਕਰੇ। ਮਜੀਠੀਆ ਨੇ ਕਿਹਾ ਕਿ ਜੋ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵੀ.ਸੀ. ਲਾਉਣ ਨੂੰ ਲੈ ਕੇ ਮੁਖ ਮੰਤਰੀ ਅਤੇ ਰਾਜਪਾਲ ਜੋ ਆਹਮੋ-ਸਾਹਮਣੇ ਹੋ ਗਏ ਹਨ, ਉਸ ਨਾਲ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੋਵੇਗਾ। ਦੋਵਾਂ ਧਿਰਾਂ ਨੂੰ ਪੰਜਾਬ ਦੇ ਲੋਕਾਂ ਦੇ ਬਾਰੇ ਸੋਚਣਾ ਚਾਹੀਦਾ ਹੈ। 

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਅਤੇ ਮੁੜ ਗ੍ਰਿਫ਼ਤਾਰੀ ਦੇ ਮਾਮਲੇ ’ਤੇ ‘ਆਪ’ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਫ਼ਰਾਰ ਨਹੀਂ ਹੋਇਆ ਸੀ ਸਗੋਂ ਫ਼ਰਾਰ ਕੀਤਾ ਗਿਆ ਸੀ। ਇਸ ਦੇ ਲਈ ਸਰਕਾਰ ਜ਼ਿੰਮੇਵਾਰ ਹੈ। ਮਜੀਠੀਆ ਨੇ ਕਿਹਾ ਕਿ ਇਸ ਤਰ੍ਹਾਂ ‘ਆਪ’ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਹੈ ਅਤੇ ਪੰਜਾਬ ਦੇ ਲੋਕ ਵੀ ਇਨ੍ਹਾਂ ਦੀ ਸਚਾਈ ਦੇਖ ਰਹੇ ਹਨ।

rajwinder kaur

This news is Content Editor rajwinder kaur