ਬਿਕਰਮ ਮਜੀਠੀਆ ਖਿਲਾਫ ਇਕ ਹੋਰ ਪਰਚਾ ਦਰਜ, ਜਾਣੋ ਕੀ ਹੈ ਪੂਰੀ ਮਾਮਲਾ
Thursday, Jul 31, 2025 - 07:29 PM (IST)

ਮੋਹਾਲੀ : ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਸ ਕਰਮਚਾਰੀਆਂ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ।
ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਜਦੋਂ ਮਜੀਠੀਆ ਦੇ ਇਲਾਕੇ ਵਿੱਚ ਰੇਡ ਲਈ ਗਈ ਸੀ, ਤਦ ਉਸਦੇ ਸਮਰਥਕਾਂ ਵੱਲੋਂ ਟੀਮ ਦੀ ਕਾਰਵਾਈ ਵਿੱਚ ਰੁਕਾਵਟ ਪਾਈ ਗਈ। ਇਸ ਦੌਰਾਨ ਮਜੀਠੀਆ ਦੇ ਸਮਰਥਕਾਂ ਨੇ ਨਾ ਸਿਰਫ਼ ਵਿਜੀਲੈਂਸ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ, ਬਲਕਿ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਦਖਲਅੰਦਾਜ਼ੀ ਵੀ ਕੀਤੀ। ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤੀ ਗਈ FIR ਦੇ ਆਧਾਰ ‘ਤੇ ਮਜੀਠੀਆ ਦੇ ਸਮਰਥਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e