ਗੁਜਰਾਤ ਚੋਣ ਨਤੀਜਿਆਂ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕੇਜਰੀਵਾਲ 'ਤੇ ਲਈ ਚੁਟਕੀ

Thursday, Dec 08, 2022 - 04:27 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੇ ਹਾਲ ਹੀ 'ਗੁਜਰਾਤ ਦੀਆਂ ਚੋਣਾਂ ਨੂੰ ਲੈ ਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕੇਜਰੀਵਾਲ 'ਤੇ ਤੰਜ ਕਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬੇਈਮਾਨ ਸਰਕਾਰ ਨੂੰ ਗੁਜਰਾਤ ਦੇ ਲੋਕਾਂ ਨੇ  ਕਰਾਰਾ ਜਵਾਬ ਦਿੱਤਾ ਹੈ। ਗੁਜਰਾਤ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ 'ਚ ਲਿਖ ਕੇ ਜਵਾਬ ਦਿੱਤਾ ਸੀ ਕਿ ਆਉਣ ਵਾਲੇ ਸਮੇਂ ਵਿਚ ਗੁਜਰਾਤ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ। 

ਉਨ੍ਹਾਂ ਕਿਹਾ ਸੀ ਕਿ ਇਸ ਗੱਲ ਦੀ ਗਾਰੰਟੀ ਲਿਖਤੀ ਰੂਪ 'ਚ ਦਿੰਦਾ ਹਾਂ। ਕੇਜਰੀਵਾਲ ਨੂੰ ਇਸ ਗੱਲ ਦਾ ਜਵਾਬ ਦਿੰਦਿਆਂ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਬੇਈਮਾਨ ਸਰਕਾਰ ਨੂੰ ਗੁਜਰਾਤ ਦੇ ਲੋਕਾਂ ਨੇ ਕਰਾਰਾ ਜਵਾਬ ਦਿੱਤਾ ਹੈ।

ਇਹ ਵੀ ਪੜ੍ਹੋ- ਇਕ ਲੱਖ ਮਹੀਨਾ ਨੌਕਰੀ ਛੱਡ ਕਿਸਾਨ ਦੇ ਪੁੱਤ ਨੇ ਕੀਤੀ ਡਰੈਗਨ ਫਰੂਟ ਦੀ ਖੇਤੀ ਸ਼ੁਰੂ, ਹੋਰਾਂ ਲਈ ਬਣਿਆ ਮਿਸਾਲ

ਜ਼ਿਕਰਯੋਗ ਹੈ ਕਿ ਤਾਜ਼ਾ ਖ਼ਬਰ ਅਨੁਸਾਰ ਭਾਜਪਾ ਨੇ ਹੁਣ ਤਕ ਗੁਜਰਾਤ ’ਚ 95 ਸੀਟਾਂ ਜਿੱਤ ਲਈਆਂ ਹਨ ਅਤੇ 61 ਸੀਟਾਂ ਤੋਂ ਅੱਗੇ ਚੱਲ ਰਹੀ ਹੈ। ਇਸ ਤੋਂ ਆਖਿਰਕਾਰ ਆਮ ਆਦਮੀ ਪਾਰਟੀ ਦਾ ਵੀ ਗੁਜਰਾਤ ’ਚ ਖਾਤਾ ਖੁੱਲ੍ਹ ਗਿਆ ਹੈ। 'ਆਪ' ਨੇ ਵੀ ਗੁਜਰਾਤ ’ਚ 3 ਸੀਟਾਂ ਜਿੱਤ ਲਈਆਂ ਹਨ ਅਤੇ 2 ਸੀਟਾਂ ਤੋਂ ਅੱਗੇ ਚੱਲ ਰਹੀ ਹੈ। ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਉਹ 7 ਸੀਟਾਂ ਜਿੱਤ ਚੁੱਕੀ ਹੈ ਜਦਕਿ 10 ਸੀਟਾਂ ’ਤੇ ਅੱਗੇ ਚੱਲ ਰਹੀ ਹੈ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News