ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ

Sunday, Sep 27, 2026 - 11:27 AM (IST)

ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਆਗੂ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਦੁੱਖ਼ ਕੀਤਾ ਸਾਂਝਾ

ਝਬਾਲ (ਨਰਿੰਦਰ)- ਇਥੋਂ ਦੇ ਅੱਡਾ ਗੱਗੋਬੂਹਾ ਵਿਖੇ ਗੋਲ਼ੀਆਂ ਮਾਰ ਕਤਲ ਕੀਤੇ ਅਕਾਲੀ ਸਰਪੰਚ ਦੇ ਪਤੀ ਨਵਦੀਪ ਸਿੰਘ ਦੀ ਮੌਤ 'ਤੇ ਦੁੱਖ਼ ਪ੍ਰਗਟ ਕਰਨ ਲਈ ਹਲਕਾ ਇੰਚਾਰਜ ਕੰਚਨਪਰੀਤ ਕੌਰ ਅਤੇ ਪਾਰਟੀ ਵਰਕਰਾਂ ਸਮੇਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ। ਉਨ੍ਹਾਂ ਮ੍ਰਿਤਕ ਅਕਾਲੀ ਆਗੂ ਨਵਦੀਪ ਸਿੰਘ ਦੀ ਪਤਨੀ ਸਰਪੰਚ ਕੁਲਵਿੰਦਰ ਕੌਰ ਅਤੇ ਪਰਿਵਾਰ ਨਾਲ ਦੁੱਖ਼ ਪ੍ਰਗਟ ਕਰਦਿਆਂ ਕਿਹਾ ਨਵਦੀਪ ਸਿੰਘ ਨੂੰ ਨਸ਼ਿਆਂ ਵਿਰੁੱਧ ਬੋਲਣ ਦੀ ਕੀਮਤ ਜਾਨ ਦੇ ਕੇ ਚੁਕਾਉਣੀ ਪਈ। 

ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਬੁਰੀ ਤਰਾਂ ਫੇਲ੍ਹ ਹੋ ਚੁੱਕੀ ਹੈ। ਉਥੇ ਹੀ ਅਕਾਲੀ ਆਗੂ ਦੀ ਮੌਤ 'ਤੇ ਦੁੱਖ਼ ਦਾ ਪ੍ਰਗਟਾਵਾ ਆਪਣੇ ਸੋਗ ਸੰਦੇਸ਼ 'ਚ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ 'ਚ ਦਿਨੋਂ-ਦਿਨ ਬਦਤਰ ਹੋ ਰਹੇ ਹਾਲਾਤ ਬਾਰੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼

ਇਸ ਸਮੇਂ ਦੁੱਖ਼ ਪ੍ਰਗਟ ਕਰਨ ਵਾਲਿਆਂ ਵਿੱਚ ਹਲਕਾ ਇੰਚਾਰਜ ਕੰਚਨਪਰੀਤ ਕੌਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੇ. ਐੱਸ. ਢਿੱਲੋਂ, ਸਾਬਕਾ ਸਰਪੰਚ ਪਰਮਜੀਤ ਸਿੰਘ ਗੱਗੋਬੂਹਾ, ਚੇਅਰਮੈਨ ਹਰਵੰਤ ਸਿੰਘ, ਚੇਅਰਮੈਨ ਤੇਗਾਂ ਸਿੰਘ ਸੋਹਲ, ਸਾਬਕਾ ਸਰਪੰਚ ਅਜਮੇਰ ਸਿੰਘ ਛਾਪਾ, ਰਾਮ ਸਿੰਘ ਨਾਮਧਾਰੀ, ਸਰਪੰਚ ਮਨਜਿੰਦਰ ਸਿੰਘ ਐਮਾ, ਸਾਬਕਾ ਸਰਪੰਚ ਵਰਿੰਦਰ ਸਿੰਘ ਹੀਰਾਪੁਰ, ਪੂਰਨ ਸਿੰਘ ਝਬਾਲ, ਸੋਨੂ ਦੋਦੇ,ਸਰਪੰਚ ਸੋਨੂ ਬਰਾੜ, ਗੁਰਪ੍ਰੀਤ ਸਿੰਘ ਬੱਬੂ, ਮਨੋਜ ਅਗਨੀਹੋਤਰੀ, ਸਰਪੰਚ ਸਾਬਕਾ ਗੁਰਿੰਦਰ ਸਿੰਘ ਬਾਬਾ ਲੰਗਾਹ, ਪ੍ਰਤਾਪ ਸਿੰਘ ਰਸੂਲਪੁਰ, ਪੀ. ਏ. ਸੰਨੀ ਸੈਰੋ, ਨੰਬਰਦਾਰ ਜੱਸ ਸਰਾਂ, ਸਾਬਕਾ ਸਰਪੰਚ ਜਗਤਾਰ ਸਿੰਘ ਸਵਰਗਾਪੁਰੀ, ਪ੍ਰਭ ਕੋਟ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-  Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News