ਮਾਣਹਾਣੀ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਅਦਾਲਤ 'ਚ ਹੋਏ ਪੇਸ਼
Thursday, Oct 24, 2024 - 02:37 PM (IST)
ਅੰਮ੍ਰਿਤਸਰ- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ‘ਆਪ’ ਆਗੂ ਸੰਜੇ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਕੇਸ 'ਚ ਅੱਜ ਅਦਾਲਤ 'ਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਮਾਨਯੋਗ ਅਦਾਲਤ 'ਚ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ 'ਚ 109 ਪੇਸ਼ੀਆਂ ਹੋਈਆਂ ਹਨ ਜਿਸ 'ਚ ਚਾਰ ਪੇਸ਼ੀਆਂ 'ਤੇ ਹੀ ਸਿਰਫ ਪੇਸ਼ ਹੋਏ ਹਾਂ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਪੰਜਾਬ 'ਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਗਿੱਦੜਬਾਹੇ ਦੀ ਸੰਗਤ ਚਾਹੁੰਦੀ ਸੀ ਕਿ ਸੁਖਬੀਰ ਸਿੰਘ ਬਾਦਲ ਚੋਣ ਮੈਦਾਨ ਵਿੱਚ ਉਤਰਨ ਪਰ ਅਕਾਲੀ ਦਲ ਕਦੇ ਵੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਉਪਰ ਨਹੀਂ ਜਾਵੇਗੀ ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8