ਮੁੱਖ ਮੰਤਰੀ ਕੈਪਟਨ ਵੱਲੋਂ ਕਿਸਾਨਾਂ ਦੇ ਹੱਕ ’ਚ ਪਾਸ ਕੀਤੇ ਬਿੱਲ ਸ਼ਲਾਘਾਯੋਗ : ਗੁਲਸ਼ਨ ਕੁਮਾਰ

10/25/2020 2:11:11 AM

ਬਟਾਲਾ, (ਯੋਗੀ)- ਸੀਨੀਅਰ ਕਾਂਗਰਸੀ ਆਗੂ ਗੁਲਸ਼ਨ ਕੁਮਾਰ ਮਾਰਬਲ ਵਾਲਿਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿਚ ਪਾਸ ਕੀਤੇ ਬਿੱਲ ਸ਼ਲਾਘਾਯੋਗ ਕੰਮ ਹੈ, ਕਿਉਂਕਿ ਇਸ ਨਾਲ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹਿੱਤਾਂ ਦੀ ਖਾਤਰ ਦੂਸਰੀ ਵਾਰ ਵੱਡਾ ਸਟੈਂਡ ਲਿਆ ਗਿਆ ਹੈ ਜਦਕਿ ਪਹਿਲੀ ਵਾਰ ਉਨ੍ਹਾਂ ਪਾਣੀਆਂ ਦੇ ਮੁੱਦੇ ’ਤੇ ਵੱਡਾ ਸਟੈਂਡ ਲਿਆ ਸੀ।

ਉਨ੍ਹਾਂ ਕਿਹਾ ਕਿ ਅੱਜ ਹਰ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਕੰਮ ਦੀ ਸ਼ਲਾਘਾ ਹੋ ਰਹੀ ਹੈ ਅਤੇ ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਹਿੱਤਾ ਦੀ ਰੱਖਿਆ ਕਰਨ ਦੀ ਹਿੰਮਤ ਰੱਖਦੀ ਹੈ ਜਦਕਿ ਵਿਰੋਧੀ ਸਿਆਸੀ ਪਾਰਟੀਆਂ ਸਿਰਫ ਤੇ ਸਿਰਫ ਕਿਸਾਨਾਂ ਦੇ ਮੱਦੇ ’ਤੇ ਡਰਾਮੇਬਾਜੀ ਕਰ ਰਹੀਆਂ ਹਨ। ਗੁਲਸ਼ਨ ਕੁਮਾਰ ਨੇ ਕਿਹਾ ਕਿ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਵੱਲੋਂ 4 ਬਿੱਲ ਲਿਆਉਣ ਨਾਲ ਕਿਸਾਨ ਵਰਗ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਹਰਿੰਦਰ ਸਿੰਘ ਸਾਬਕਾ ਕੌਂਸਲਰ, ਐਡਵੋਕੇਟ ਜਤਿੰਦਰ ਸਿੰਘ ਸਾਬਕਾ ਕੌਂਸਲਰ, ਰਿੰਕੂ ਬਾਜਵਾ ਸਾਬਕਾ ਕੌਂਸਲਰ, ਜਨਕ ਰਾਜ ਸਾਬਕਾ ਕੌਂਸਲਰ, ਬਿਕਮਰਜੀਤ ਸਿੰਘ ਜੱਗਾ ਕੌਂਸਲਰ ਮੌਜੂਦ ਸਨ।


Bharat Thapa

Content Editor

Related News