ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

06/19/2018 12:45:07 PM

ਭਿੰਡੀ ਸੈਦਾਂ (ਗੁਰਜੰਟ) : ਕਸਬੇ ਦੇ ਨਜ਼ਦੀਕ ਪਿੰਡ ਢੰਡਾਲ ਵਿਖੇ ਬੀਤੀ ਸ਼ਾਮ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਮੁਤਾਬਕ ਸ਼ਕੀਨ ਸਿੰਘ (23) ਪੁੱਤਰ ਜਗਬੀਰ ਸਿੰਘ ਵਾਸੀ ਢੰਡਾਲ ਬੀਤੀ ਸ਼ਾਮ ਆਪਣੀ ਬੰਬੀ ਦਾ ਗੇੜਾ ਮਾਰਨ ਗਿਆ, ਜਿਸ ਦੌਰਾਨ ਅਚਾਨਕ ਉਸ ਦਾ ਪੈਰ ਬੰਬੀ ਦੀ ਕੇਬਲ ਤਾਰ ਦੇ ਨੰਗੇ ਜੋੜ ਉਪਰ ਆਉਣ ਕਾਰਨ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ ਤੇ ਉਹ ਜ਼ਮੀਨ 'ਤੇ ਡਿੱਗ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿਥੇ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ 6 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।