ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Friday, Aug 07, 2026 - 02:28 PM (IST)

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਸੇਵਕ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।

ਇਹ ਵੀ ਪੜ੍ਹੋ- ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿਥੇ ਕੀਰਤਪੁਰ ਸਾਹਿਬ ਵਿਖੇ ਦੁਖੀਆਂ ਦੇ ਦੁਖ ਦੂਰ ਕੀਤੇ, ਉਥੇ ਹੀ ਜਦੋਂ ਦਿੱਲੀ ਵਿਖੇ ਮਹਾਂਮਾਰੀ ਫੈਲੀ ਹੋਈ ਸੀ ਅਤੇ ਕੋਈ ਵੀ ਸਹਾਰਾ ਨਹੀਂ ਸੀ, ਉਸ ਵੇਲੇ ਰੋਗੀਆਂ ਨੂੰ ਧਰਵਾਸ ਦਿੱਤਾ ਅਤੇ ਆਪ ਰੋਗੀਆਂ ਦੀ ਸੇਵਾ ਕੀਤੀ। ਗੁਰੂ ਜੀ ਦੀ ਰਹਿਮਤ ਭਰੀ ਨਜ਼ਰ ਜਿਸ ’ਤੇ ਪਈ, ਉਸ ਦਾ ਜੀਵਨ ਸਫ਼ਲ ਹੋਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ ਚੱਪਣੀ

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ,  ਮੈਨੇਜਰ ਮੇਜਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ  ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ  ਬਿਕਰਮਜੀਤ ਸਿੰਘ ਝੰਗੀ,  ਜਸਬੀਰ ਸਿੰਘ,  ਯੁਵਰਾਜ ਸਿੰਘ ਅਤੇ ਸੰਗਤਾਂ  ਹਾਜ਼ਰ ਸਨ। 

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News