ਪੰਜਾਬ ’ਚ ਭਾਜਪਾ ਦਾ ਗ੍ਰਾਫ ਦਿਨੋ ਦਿਨ ਵੱਧ ਰਿਹੈ : ਫਤਿਹਜੰਗ ਬਾਜਵਾ

Thursday, Feb 05, 2026 - 11:38 AM (IST)

ਪੰਜਾਬ ’ਚ ਭਾਜਪਾ ਦਾ ਗ੍ਰਾਫ ਦਿਨੋ ਦਿਨ ਵੱਧ ਰਿਹੈ : ਫਤਿਹਜੰਗ ਬਾਜਵਾ

ਬਟਾਲਾ (ਬੇਰੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸਕਾਰੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਤੇਜ਼ੀ ਨਾਲ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਹੁਣ ਪੰਜਾਬ ’ਚ ਵੀ ਭਾਜਪਾ ਦਾ ਗ੍ਰਾਫ ਦਿਨੋ ਦਿਨ ਵੱਧ ਰਿਹਾ ਹੈ, ਜਿਸਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਹਲਕਾ ਬਟਾਲਾ ਇੰਚਾਰਜ ਅਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਭਾਜਪਾ ਹਰ ਵਰਗ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ ਅਤੇ ਸਭ ਨੂੰ ਨਾਲ ਲੈ ਕੇ ਚੱਲਣ ’ਚ ਵਿਸ਼ਵਾਸ ਰੱਖਦੀ ਹੈ। ਕੇਂਦਰ ਸਰਕਾਰ ਵਲੋਂ ਬਿਨਾਂ ਕਿਸੇ ਪੱਖਪਾਤ ਦੇ ਬੁਨਿਆਦੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਬਾਜਵਾ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਭਾਜਪਾ ਦੀਆਂ ਸਰਕਾਰਾਂ ਹਨ ਅਤੇ ਹੁਣ ਪੰਜਾਬ ਦੇ ਲੋਕ ਵੀ ਪਾਰਟੀ ਨੂੰ ਵੱਡਾ ਸਮਰਥਨ ਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ’ਚ ਆਉਣ ਵਾਲਾ ਸਮਾਂ ਭਾਜਪਾ ਦਾ ਹੈ। ਪਾਰਟੀ ਆਗਾਮੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਪੂਰੀ ਤਾਕਤ ਨਾਲ ਲੜੇਗੀ ਅਤੇ ਵਿਰੋਧੀਆਂ ਨੂੰ ਮੂੰਹ ਤੋੜ ਜਵਾਬ ਦੇਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News