ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦਾ ਕਿਸਾਨਾਂ ਨੇ ਕੀਤਾ ਭਾਰੀ ਵਿਰੋਧ, ਛੱਡਣਾ ਪਿਆ ਰੋਡ ਸ਼ੋਅ

Saturday, Apr 20, 2024 - 01:33 PM (IST)

ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦਾ ਕਿਸਾਨਾਂ ਨੇ ਕੀਤਾ ਭਾਰੀ ਵਿਰੋਧ, ਛੱਡਣਾ ਪਿਆ ਰੋਡ ਸ਼ੋਅ

ਸੁਰ ਸਿੰਘ (ਗੁਰਪ੍ਰੀਤ ਢਿੱਲੋ)- ਸਥਾਨਕ ਕਸਬਾ ਸੁਰ ਸਿੰਘ ਵਿਖੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਵੱਲੋਂ ਰੋਡ ਸ਼ੋਅ ਸੁਰ ਸਿੰਘ ਤੋਂ ਭਿਖੀਵਿੰਡ ਤੱਕ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚ ਗਏ ਅਤੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਦਾ ਭਾਰੀ ਵਿਰੋਧ ਕੀਤਾ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

ਇਸ ਮੌਕੇ ਪੁਲਸ ਅਤੇ ਸੁਰੱਖਿਆ ਨੇ ਜੱਦੋ ਜਹਿਦ ਕਰਕੇ ਉਮੀਦਵਾਰ ਮਨਜੀਤ ਸਿੰਘ ਮੰਨਾ ਬਹੁਤ ਮੁਸ਼ਕਿਲ ਨਾਲ ਬਾਹਰ ਕੱਢਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅੰਦਰ ਭਾਜਪਾ ਉਮੀਦਵਾਰਾਂ ਦਾ ਭਾਰੀ ਵਿਰੋਧ ਕਰੇਗੀ ਕਿਉਂਕਿ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰੋਲਣ ਅਤੇ ਮਾਰਨ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ. ਕਿਸਾਨ ਆਪਣੀਆਂ ਮੰਗਾਂ ਮਨਾਉਣ ਲਈ ਅੱਜ ਵੱਖ-ਵੱਖ ਬਾਰਡਰਾਂ 'ਤੇ ਧਰਨੇ ਬੈਠੇ ਹਨ ਅਤੇ ਆਉਣ ਵਾਲੇ ਸਮੇਂ 'ਚ ਵੀ ਭਾਜਪਾ ਉਮੀਦਵਾਰਾਂ ਦਾ ਭਾਰੀ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ, ਜਿਨਾਂ ਵਿੱਚ ਅਵਤਾਰ ਸਿੰਘ ,ਪਾਲ ਸਿੰਘ , ਜਗਜੀਤ ਸਿੰਘ, ਗੁਰਭੇਜ ਸਿੰਘ , ਕੁਲਵੰਤ ਸਿੰਘ ਕਾਲਾ, ਆਦਿ ਹਾਜ਼ਰ ਸਨ ।      

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

      


author

Shivani Bassan

Content Editor

Related News