ਭਾਜਪਾ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਈ, ਨਾਇਬ ਸਿੰਘ ਸੈਣੀ ਹੋਏ ਸ਼ਾਮਲ

Sunday, Jul 05, 2026 - 02:43 PM (IST)

ਭਾਜਪਾ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਈ, ਨਾਇਬ ਸਿੰਘ ਸੈਣੀ ਹੋਏ ਸ਼ਾਮਲ

ਪਠਾਨਕੋਟ (ਗੋਰਾਇਆ): ਭਾਰਤੀ ਜਨਤਾ ਪਾਰਟੀ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ  ਮਨਾਉਣ ਲਈ ਪਠਾਨਕੋਟ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ।  ਇਸ ਮੌਕੇ 'ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਸੀਨੀਅਰ ਨੇਤਾ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ

ਪ੍ਰੋਗਰਾਮ ਦੀ ਸ਼ੁਰੂਆਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੂਰਤੀ ਨੂੰ ਫੁੱਲਾਂ ਦੀ ਭੇਟ ਚੜ੍ਹਾ ਕੇ ਕੀਤੀ ਗਈ। ਇਸ ਤੋਂ ਬਾਅਦ ਬੁਲਾਰਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਜੀਵਨ, ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੀਤੇ ਗਏ ਸੰਘਰਸ਼ ਨੂੰ ਯਾਦ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਦੇਸ਼ ਭਗਤੀ, ਕੁਰਬਾਨੀ ਅਤੇ ਰਾਸ਼ਟਰ ਸੇਵਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਅੱਜ ਵੀ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੇ ਹਨ। ਭਾਜਪਾ ਸਰਕਾਰ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲ ਕੇ ਰਾਸ਼ਟਰੀ ਹਿੱਤ ਵਿੱਚ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News