ਭਾਜਪਾ ਨੇ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇ ਕੇ ਕਿਸਾਨਾਂ ਤੇ ਸਿੱਖਾਂ ਦੇ ਹਿਰਦਿਆਂ 'ਤੇ ਛਿੜਕਿਆ ਲੂਣ: ਰੰਧਾਵਾ

Sunday, Mar 03, 2024 - 12:57 PM (IST)

ਭਾਜਪਾ ਨੇ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇ ਕੇ ਕਿਸਾਨਾਂ ਤੇ ਸਿੱਖਾਂ ਦੇ ਹਿਰਦਿਆਂ 'ਤੇ ਛਿੜਕਿਆ ਲੂਣ: ਰੰਧਾਵਾ

ਪਠਾਨਕੋਟ (ਅਦਿਤਿਆ): ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਹਲਕਾ ਖੀਰੀ ਤੋਂ ਅਜੈ ਮਿਸ਼ਰਾ ਟੈਨੀ ਨੂੰ ਟਿਕਟ ਦੇ ਕੇ ਅੱਜ ਵੀ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ 'ਤੇ  ਲਖੀਮਪੁਰ ਖੇੜੀ ਵਿਚ ਕਿਸਾਨਾਂ ਨੂੰ ਜੀਪ ਹੇਠ ਕੁਚਲਣ ਦੇ ਇਲਜ਼ਾਮ ਹਨ। ਇਸ ਤੋਂ ਜਾਪਦਾ ਹੈ ਕਿ ਭਾਜਪਾ ਕਿਸਾਨਾਂ ਨੂੰ ਕੁਚਲਣ ਵਾਲੇ ਅਜੈ ਮਿਸ਼ਰਾ ਟੈਨੀ ਦੇ ਪਰਿਵਾਰ ਨੂੰ ਲੋਕ ਸਭਾ ਦੀ ਟਿਕਟ ਦੇ ਕਿ ਸਿੱਖਾਂ ਤੇ ਕਿਸਾਨਾਂ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ ਜੋ ਅਤਿ ਨਿੰਦਣਯੋਗ ਹੈ।

ਇਹ ਵੀ ਪੜ੍ਹੋ : ਗੋਪੀ ਚੋਹਲਾ ਕਤਲ ਕਾਂਡ ’ਚ ਵੱਡੀ ਖ਼ਬਰ, ਜੇਲ੍ਹ ਵਿਚ ਬੰਦ ਜਗਦੀਪ ਸਿੰਘ ਜੱਗੂ ਸਮੇਤ 5 ਖ਼ਿਲਾਫ਼ ਪਰਚਾ ਦਰਜ

ਸਰਦਾਰ ਰੰਧਾਵਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਲੀਡਰਾਂ ਦੇ ਕਿਸਾਨਾਂ 'ਤੇ ਜ਼ੁਲਮ ਕਰਨ ਵਾਲਿਆਂ ਲਈ ਮੂੰਹ ਕਿਉਂ ਬੰਦ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਅਜਿਹੇ ਅਪਰਾਧੀਆਂ ਜਿਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਦੀ ਟਿਕਟ ਦੇ ਕਿ ਨਿਵਾਜਿਆ ਹੈ। ਕਾਂਗਰਸ ਪਾਰਟੀ ਇਨ੍ਹਾਂ ਲਈ ਹਮੇਸ਼ਾ ਵਿਰੋਧ ਜਾਰੀ ਰੱਖੇਗੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News