ਭਾਜਪਾ ਆਗੂ ਰਾਜੀਵ ਮਾਣਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਰੋਸ ''ਚ ਬਾਜ਼ਾਰ ਕੀਤੇ ਬੰਦ
Friday, May 29, 2026 - 10:39 AM (IST)
ਜੰਡਿਆਲਾ ਗੁਰੂ (ਸੁਰਿੰਦਰ ਸ਼ਰਮਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਮੈਂਬਰ ਅਤੇ ਮਾਣਾ ਜਿਊਲਰਜ਼ ਦੇ ਮਾਲਕ ਰਾਜੀਵ ਕੁਮਾਰ ਮਾਣਾ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧ 'ਚ ਮਾਣਾ ਇਨਸਾਫ਼ ਨਾ ਮਿਲਣ ਕਰਕੇ ਅਤੇ ਪੁਲਸ ਦੇ ਉੱਚ ਅਧਿਕਾਰੀ ਵੱਲੋਂ ਕੋਈ ਕਾਰਵਾਈ ਨਾ ਕਰਨ 'ਤੇ ਰਾਜੀਵ ਕੁਮਾਰ ਮਾਣਾ ਅਤੇ ਸ਼ਹਿਰ ਵਾਸੀਆਂ ਵੱਲੋਂ ਧਰਨਾ ਦਿੱਤਾ ਗਿਆ। ਇਸ ਦੇ ਨਾਲ ਹੀ ਰੋਸ ਪ੍ਰਗਟਾਉਂਦੇ ਹੋਏ ਬਾਜ਼ਾਰ ਵੀ ਬੰਦ ਰੱਖਿਆ ਗਿਆ।
ਰਾਜੀਵ ਕੁਮਾਰ ਮਾਣਾ ਅਤੇ ਗੁਲਸ਼ਨ ਜੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਪੁਲਸ ਦੇ ਐੱਸ.ਐੱਸ.ਪੀ. ਅੰਮ੍ਰਿਤਸਰ ਨੂੰ ਵੀ ਜਾਣਕਾਰੀ ਦਿੱਤੀ ਗਈ ਸੀ, ਪਰ ਇਸ ਦੇ ਬਾਵਜੂਦ ਧਮਕੀਆਂ ਦਾ ਸਿਲਸਿਲਾ ਨਹੀਂ ਰੁਕਿਆ।
