ਭਾਜਪਾ ਆਗੂਆਂ ਨੇ ਰਾਜਸਥਾਨ ਦੇ ਸੰਦੀਪ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ
Sunday, Nov 05, 2023 - 01:41 PM (IST)

ਅਜਨਾਲਾ (ਗੁਰਜੰਟ)- ਬੀਤੇ ਦਿਨੀਂ ਰਾਜਸਥਾਨ ਦੇ ਇਕ ਆਗੂ ਸੰਦੀਪ ਦਾਇਮਾ ਵਲੋਂ ਕਿਸੇ ਰੈਲੀ ਨੂੰ ਸੰਬੋਧਨ ਕਰਦਿਆਂ ਗੁਰੂ ਘਰਾਂ ਖ਼ਿਲਾਫ਼ ਦਿੱਤੇ ਨਫ਼ਰਤ ਭਰੇ ਭਾਸ਼ਣ ਦੀ ਸਾਬਕਾ ਵਿਧਾਇਕ ਤੇ ਭਾਜਪਾ ਓ.ਬੀ.ਸੀ ਮੋਰਚਾ ਦੇ ਪੰਜਾਬ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਤੇ ਉਕਤ ਆਗੂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਲਿਖ਼ਤੀ ਦਰਖ਼ਾਸਤ ਦਿੱਤੀ।
ਇਹ ਵੀ ਪੜ੍ਹੋ- ਸ਼ਰਾਬ ਦੇ ਘੁੱਟ ਪਿੱਛੇ ਭਤੀਜੇ ਨੇ ਗਲ ਘੁੱਟ ਕੇ ਮਾਰਿਆ ਤਾਇਆ, ਘਰ 'ਚ ਪਿਆ ਚੀਕ ਚਿਹਾੜਾ
ਉਨ੍ਹਾਂ ਕਿਹਾ ਕਿ ਪੂਰੀ ਦੁਨੀਆ 'ਤੇ ਸਿੱਖ ਧਰਮ ਅਤੇ ਸਮੂਹ ਗੁਰਦੁਆਰਾ ਸਾਹਿਬ ਦਾ ਪੂਰਾ ਮਾਨ ਸਤਿਕਾਰ ਕੀਤਾ ਜਾਂਦਾ ਹੈ, ਕਿਉਂਕਿ ਸਿੱਖ ਇਤਿਹਾਸ ਕੁਰਬਾਨੀਆਂ ਭਰਿਆ ਇਤਿਹਾਸ ਹੈ। ਗੁਰੂ ਸਾਹਿਬ ਨੇ ਆਪਣੇ ਪਰਿਵਾਰਾ ਸਮੇਤ ਸ਼ਹਾਦਤਾਂ ਦੇ ਕੇ ਹਰੇਕ ਧਰਮ ਦੀ ਰੱਖਿਆ ਕੀਤੀ ਹੈ, ਇਸ ਲਈ ਹਰੇਕ ਗੁਰੂ ਘਰ ਵਿਚ ਸਾਂਝੀ ਵਾਰਤਾ ਦਾ ਸੰਦੇਸ਼ ਦਿੱਤਾ ਜਾਂਦਾ ਹੈ, ਪਰ ਬੀਤੇ ਦਿਨੀਂ ਰਾਜਸਥਾਨ ਵਿਖੇ ਇਕ ਰੈਲੀ ਦੌਰਾਨ ਸੰਦੀਪ ਦਾਇਮਾ ਵਲੋਂ ਸਿੱਖ ਧਰਮ ਨਾਲ ਜੁੜੇ ਧਾਰਮਿਕ ਸਥਾਨਾਂ ਨੂੰ ਉਖਾੜ ਸੁੱਟਣ ਅਤੇ ਸਿੱਖ ਧਰਮ ਨੂੰ ਮੰਨਣ ਵਾਲੇ ਵਿਅਕਤੀਆਂ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਤੋਂ ਰੋਕਿਆ, ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਉਕਤ ਆਗੂ ਦੇ ਇਸ ਨਫ਼ਰਤ ਭਰੇ ਭਾਸ਼ਣ ਨੇ ਜਿਥੇ ਦੁਨੀਆ ਭਰ 'ਚ ਬੈਠੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਮਨਾ ਨੂੰ ਭਾਰੀ ਠੇਸ ਪਹੁੰਚਾਈ ਹੈ, ਉੱਥੇ ਅਜਿਹੇ ਆਗੂਆਂ ਵਲੋਂ ਧਰਮ ਦੇ ਨਾਂ 'ਤੇ ਨਫ਼ਰਤ ਫ਼ੈਲਾ ਕੇ ਅਸੁਰੱਖਿਆ ਦਾ ਮਾਹੌਲ ਪੈਦਾ ਕੀਤਾ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲੰਗਰ 'ਚ ਬਣਨਗੀਆਂ ਭਾਰਤੀ ਸਬਜ਼ੀਆਂ, ਕੇਂਦਰ ਦੀ ਵੱਡੀ ਪਹਿਲਕਦਮੀ
ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਆਗੂਆਂ ਖ਼ਿਲਾਫ਼ ਤੁਰੰਤ ਕਰਵਾਈ ਕਰਨ ਦੀ ਲੋੜ ਹੈ ਤਾਂ ਜੋ ਸਮਾਜ ਅੰਦਰ ਇਨਸਾਫ਼ਪਸੰਦ ਤੇ ਧਰਮ ਨਿਰਪੱਖ ਲੋਕਾਂ 'ਚ ਹੋਰ ਤਣਾਅ ਦਾ ਮਾਹੌਲ ਪੈਦਾ ਨਾ ਹੋਵੇ। ਇਸ ਮੌਕੇ ਬੀਬਾ ਜੈਇੰਦਰ ਕੌਰ ਸੂਬਾ ਪ੍ਰਧਾਨ ਮਹਿਲਾ ਮੋਰਚਾ ਪੰਜਾਬ, ਕਵਰਵੀਰ ਸਿੰਘ ਟੋਹੜਾ ਸੂਬਾ ਜਰਨਲ ਸਕੱਤਰ, ਪ੍ਰਿਤਪਾਲ ਸਿੰਘ ਬਾਈਏਵਾਲ ਮੁੱਖ ਬੁਲਾਰਾ ਅਤੇ ਹਰਨੀਤ ਸਿੰਘ ਓਬਰਾਏ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8