ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਐਕਟ ਲਾਗੂ ਹੋਣ ਦੀ ਖੁਸ਼ੀ ''ਚ ਭਾਜਪਾ ਆਗੂਆਂ ਨੇ ਵੰਡੇ ਲੱਡੂ
Wednesday, Mar 13, 2024 - 02:28 AM (IST)
ਅੰਮ੍ਰਿਤਸਰ (ਸਰਬਜੀਤ)- ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਲਾਗੂ ਕੀਤੇ ਜਾਣ ’ਤੇ ਜਿੱਥੇ ਪੂਰੇ ਦੇਸ਼ ਵਿੱਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ, ਉੱਥੇ ਹੀ ਭਾਜਪਾ ਆਗੂ ਜੁਗਲ ਕਿਸ਼ੋਰ ਗੁਮਟਾਲਾ ਦੀ ਅਗਵਾਹੀ ਹੇਠ ਏਅਰਪੋਰਟ ਰੋਡ 'ਤੇ ਲੱਡੂ ਵੰਡ ਕੇ ਇਸ ਫੈਸਲੇ ਦਾ ਸੁਆਗਤ ਕੀਤਾ ਗਿਆ।
ਗੁਮਟਾਲਾ ਦੀ ਅਗਵਾਹੀ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਪਹੁੰਚੇ ਅੰਮ੍ਰਿਤਸਰ ਤੋਂ ਭਾਜਪਾ ਲੋਕ ਸਭਾ ਦੇ ਇੰਚਾਰਜ ਰਾਜਬੀਰ, ਉਪ ਪ੍ਰਧਾਨ ਚੰਦਰਸ਼ੇਖਰ ਤੋਂ ਇਲਾਵਾ ਭਾਜਪਾ ਆਗੂ ਰਾਹੁਲ ਮਹੇਸ਼ਵਰੀ, ਪੱਪੂ ਮਹਾਜਨ ਤੇ ਹੋਰ ਵੀ ਭਾਜਪਾ ਆਗੂਆਂ ਨੇ ਆ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ ਫੈਸਲੇ ਦੀ ਖੁਸ਼ੀ ਮਨਾਈ।
ਪ੍ਰਧਾਨ ਮੰਤਰੀ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਜੁਗਲ ਕਿਸ਼ੋਰ ਗੁਮਟਾਲਾ ਤੇ ਹੋਰ ਆਗੂਆਂ ਨੇ ਸਾਂਝੇ ਤੌਰ ਤੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜਿਹੜੇ-ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਸਮਾਂ ਆਉਣ 'ਤੇ ਪੂਰਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਇਨਸਾਨੀਅਤ ਦੀ ਮਿਸਾਲ: ਦੁਬਈ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਨੌਜਵਾਨ ਨੂੰ ਪਿੰਡ ਵਾਸੀਆਂ ਨੇ 50 ਲੱਖ ਦੇ ਕੇ ਛੁਡਵਾਇਆ
ਉਨ੍ਹਾਂ ਕਿਹਾ ਕਿ ਪਹਿਲਾਂ ਜੰਮੂ ਕਸ਼ਮੀਰ ਤੋਂ ਧਾਰਾ 370 ਤੋੜ ਕੇ ਮੋਦੀ ਨੇ ਇਤਿਹਾਸ ਰਚਿਆ ਸੀ ਅਤੇ ਉਸ ਤੋਂ ਬਾਅਦ ਰਾਮ ਮੰਦਰ ਬਣਾ ਕੇ ਉਨ੍ਹਾਂ ਨੇ ਹਿੰਦੁਸਤਾਨ ਨੂੰ ਬਹੁਤ ਵੱਡੀ ਦੇਣ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਲਾਗੂ ਕਰ ਕੇ ਦੂਸਰੇ ਦੇਸ਼ਾਂ ਤੋਂ ਆਏ ਪ੍ਰਵਾਸੀਆਂ ਨੂੰ ਇੱਕ ਨਵੀਂ ਜ਼ਿੰਦਗੀ ਮਿਲੀ ਹੈ, ਜਿਸ ਨੂੰ ਉਹ ਆਪਣੀਆਂ ਆਉਣ ਵਾਲੀਆਂ ਪੀੜੀਆਂ ਤੱਕ ਯਾਦ ਰੱਖਣਗੇ।
ਇਨਾ ਆਗੂਆਂ ਨੇ ਏਅਰਪੋਰਟ ਰੋਡ ਵਿਖੇ ਗੁਮਟਾਲਾ ਦੇ ਗ੍ਰਹਿ ਦੇ ਬਾਹਰ ਲੱਡੂ ਵੰਡਦੇ ਹੋਏ ਦੱਸਿਆ ਕਿ ਇਸ ਫ਼ੈਸਲੇ ਨਾਲ ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਿੱਖ, ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰਕ ਪਰਿਵਾਰਾਂ ਨੂੰ ਭਾਰਤ ਦੀ ਨਾਗਰਕਿਤਾ ਮਿਲ ਸਕੇਗੀ, ਜਿਸ ਨਾਲ ਉਹ ਇੱਥੇ ਰਹਿ ਕੇ ਆਪਣੇ ਆਪ ਨੂੰ ਬੇਗਾਨਾ ਮਹਿਸੂਸ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪਿਛਲੇ 30-40 ਸਾਲ ਤੋਂ ਇੱਥੇ ਰਹਿਣ ਵਾਲੇ ਲੋਕ ਅੱਜ ਸਮਝ ਰਹੇ ਹਨ ਕਿ ਉਹ ਭਾਰਤ ਦੇ ਅਸਲੀ ਨਾਗਰਿਕ ਬਣ ਚੁੱਕੇ ਹਨ।
ਇਹ ਵੀ ਪੜ੍ਹੋ- ਸਾਵਧਾਨ : ਆਨਲਾਈਨ ਠੱਗ ਅਪਣਾ ਰਹੇ ਠੱਗੀ ਦੇ ਨਵੇਂ-ਨਵੇਂ ਹਥਕੰਡੇ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਅਜਿਹਾ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e