ਭਾਜਪਾ ਰਾਹੁਲ ਗਾਂਧੀ ਦੇ ਬਿਆਨ ਨੂੰ ਤਰੋੜ ਮਰੋੜ ਕੇ ਪੇਸ਼ ਨਾ ਕਰੇ : ਸੁਖਜਿੰਦਰ ਰੰਧਾਵਾ

Friday, Sep 13, 2024 - 02:30 PM (IST)

ਅੰਮ੍ਰਿਤਸਰ (ਵਾਲੀਆ)-ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਮੈਂਬਰ ਲੋਕ ਸਭਾ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾਈਆਂ ’ਤੇ ਆਰ. ਐੱਸ. ਐੱਸ. ਵਾਲਿਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿਚ ਬੋਲਦਿਆਂ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਭਾਰਤੀ ਲੋਕਾਂ ਨਾਲ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਸਾਡਾ ਦੇਸ਼ ਸਾਰਿਆਂ ਨੂੰ ਚਾਹੇ ਉਹ ਘੱਟ ਗਿਣਤੀ ਵਿੱਚ ਕਿਉਂ ਨਾ ਹੋਣ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦਾ ਹੈ। 

ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ

ਉਨ੍ਹਾਂ ਕਿਹਾ ਕਿ ਕੁਝ ਲੋਕ ਨਾਗਪੁਰ ਦੇ ਆਦੇਸ਼ਾ ਅਨੁਸਾਰ ਕੰਮ ਕਰਦੇ ਹਨ ਜਿਸ ਬਾਰੇ ਦੇਸ਼ ਵਾਸੀ ਸਮਝ ਚੁੱਕੇ ਹਨ। ਰੰਧਾਵਾ ਨੇ ਕਿਹਾ ਕਿ ਦੇਸ਼ ਵਿਚ ਭਾਜਪਾਈਆਂ ਤੇ ਇਸਦੀ ਆਕਾ ਆਰ. ਐੱਸ. ਐੱਸ. ਨੇ ਹਮੇਸ਼ਾ ਜਾਤ ਪਾਤ, ਫਿਰਕਿਆਂ ਤੇ ਧਰਮਾਂ ਦੇ ਨਾਂ ’ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਕੇ ਆਪਸੀ ਭਾਈਚਾਰਕ ਸਾਂਝ ਨੂੰ ਤਾਰਪੀਡੋ ਕਰਕੇ ਵੋਟਾਂ ਦੀ ਰਾਜਨੀਤੀ ਕੀਤੀ। ਪਰ ਹੁਣ ਦੇਸ਼ ਤੇ ਵਿਦੇਸ਼ਾਂ ਦੇ ਲੋਕ ਵੀ ਇਸ ਗੱਲ ਨੂੰ ਸਮਝ ਗਏ ਹਨ ਤੇ ਸਮੁੱਚੇ ਹਿੰਦੋਸਤਾਨੀਆਂ ਨੂੰ ਕਾਂਗਰਸ ਦੇ ਹਰਮਨ ਪਿਆਰੇ ਆਗੂ ਰਾਹੁਲ ਗਾਂਧੀ ਵਿੱਚੋ ਆਸ ਦੀ ਕਿਰਨ ਨਜ਼ਰ ਆਈ ਹੈ ਕਿ ਜੇਕਰ ਕੋਈ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਕੇ ਚਲਾ ਸਕਦਾ ਹੈ ਤਾਂ ਉਹ ਰਾਹੁਲ ਗਾਂਧੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਰਾਹੁਲ ਗਾਂਧੀ ਦੀ ਲੋਕਪ੍ਰਿਅਤਾ ਸਿਰਫ ਭਾਰਤ ਵਿੱਚ ਹੀ ਨਹੀਂ ਸਗੋਂ ਸਾਰੀ ਦੁਨੀਆਂ ਵਿੱਚ ਵਧਣੀ ਸ਼ੁਰੂ ਹੋ ਗਈ ਹੈ ਜੋ ਕਿ ਮੋਦੀ ਸਰਕਾਰ ਤੇ ਇਨ੍ਹਾਂ ਦੇ ਫ਼ੀਲਿਆਂ ਨੂੰ ਹਜ਼ਮ ਨਹੀਂ ਹੋ ਰਹੀ ਕਿਉਂਕਿ ਧਰਾਤਲ ਤੇ ਇੰਨ੍ਹਾਂ ਦੇ ਪੈਰ ਉੱਖੜ ਗਏ ਹਨ ਬਾਕੀ ਅਗਲੇ ਦਿਨਾਂ ਵਿਚ ਹਰਿਆਣੇ ਦੇ ਲੋਕ ਵੀ ਫਤਵਾ ਦੇ ਦੇਣਗੇ ਤਾਂ ਹੀ ਇਹ ਰਾਹੁਲ ਗਾਂਧੀ ਦੇ ਖੂਬਸੂਰਤ ਬਿਆਨ ਨੂੰ ਤਰੋੜ ਮਰੋੜ ਕੇ ਪੇਸ਼ ਕਰ ਰਹੇ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News