ਭਾਜਪਾ ਲੋਕਤੰਤਰ ਦਾ ਕਤਲ ਕਰ ਕੇ ਵਿਰੋਧੀ ਧਿਰ ਦੀ ਅਵਾਜ਼ ਕਰਨਾ ਚਾਹੁੰਦੀ ਹੈ ਬੰਦ : ਤ੍ਰਿਪਤ ਬਾਜਵਾ

04/01/2023 5:40:46 PM

ਬਟਾਲਾ (ਮਠਾਰੂ)- ਸਥਾਨਕ ਕਾਂਗਰਸ ਭਵਨ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਸਮੇਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਤੰਤਰ ਕਤਲ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਅੰਦਰ ਦੇਸ਼ ਦੇ ਹਾਲਾਤ ਬਦ ਨਾਲੋਂ ਬਦਤਰ ਹੁੰਦੇ ਜਾ ਰਹੇ ਹਨ। ਜਦ ਕਿ ਬਾਬਾ ਭੀਮ ਰਾਓ ਅੰਬੇਦਕਰ ਜੀ ਵੱਲੋਂ ਜੋ ਸੰਵਿਧਾਨ ਦੇਸ਼ ਵਾਸੀਆਂ ਨੂੰ ਦਿੱਤਾ ਗਿਆ ਸੀ, ਅੱਜ ਉਸ ਸੰਵਿਧਾਨ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ। 

1.5 ਲੱਖ ਫ਼ੀਸ ਵਸੂਲਣ ਮਗਰੋਂ ਕੁੜੀ ਨੂੰ ਕੋਰਸ 'ਚੋਂ ਕੱਢਿਆ, ਹੁਣ ਕਮਿਸ਼ਨ ਨੇ ਸੁਣਾਇਆ ਸਖ਼ਤ ਫ਼ੈਸਲਾ

ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਭਾਜਪਾ ਸਰਕਾਰ ਈ. ਡੀ. ਅਤੇ ਸੀ. ਬੀ. ਆਈ. ਤੋਂ ਇਲਾਵਾ ਹੋਰ ਹੱਥ ਕੰਡੇ ਵਰਤ ਕੇ ਦੇਸ਼ ਦੇ ਅੰਦਰ  ਤਾਨਾਸ਼ਾਹੀ ਹਕੂਮਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ਨਾਮ ਲੈਣ ਵਾਲੇ ਕਿਸੇ ਵੀ ਇਨਸਾਨ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ ਹੈ। ਜਦ ਕਿ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਦੋ ਦਿਨਾਂ ਦੇ ਅੰਦਰ ਹੀ ਮਨ ਮਰਜ਼ੀ ਦਾ ਜੱਜ ਬਿਠਾ ਕੇ ਜਿੱਥੇ ਪਾਰਲੀਮੈਂਟ ਦੀ ਮੈਂਬਰੀ ਨੂੰ ਰੱਦ ਕੀਤਾ ਗਿਆ ਹੈ। ਉਥੇ ਨਾਲ ਹੀ ਅਗਲੇ ਦਿਨ ਸਰਕਾਰੀ ਕੋਠੀ ਖਾਲੀ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜੱਜ ਵੱਲੋਂ ਇਸ ਮਾਮਲੇ ਦੇ ਵਿੱਚ ਕਾਰਵਾਈ ਕੀਤੀ ਗਈ ਹੈ, ਉਸ ਨੂੰ ਭਾਜਪਾ ਸਰਕਾਰ ਵੱਲੋਂ 3 ਤਰੱਕੀਆ ਦੇ ਕੇ ਨਿਵਾਜਿਆ ਗਿਆ ਹੈ।

ਇਹ ਵੀ ਪੜ੍ਹੋ- ਪਤੀ ਨਾਲ ਮਾਮੂਲੀ ਤਕਰਾਰ ਮਗਰੋਂ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਲਾਂ 'ਚ ਉੱਜੜੀਆਂ ਖ਼ੁਸ਼ੀਆਂ

ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ 75 ਸਾਲਾਂ ਦੇ ਵਿੱਚ ਦੇਸ਼ ਦੇ ਅੰਦਰ ਅਜਿਹੇ ਹਾਲਾਤ ਵੇਖਣ ਨੂੰ ਨਹੀਂ ਮਿਲੇ, ਜਿਸ ਵਿਚ ਲੋਕਤੰਤਰ ਅਤੇ ਸੰਵਿਧਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੋਵੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜਦ ਕਿ ਦੇਸ਼ ਅੰਦਰ ਮਹਿੰਗਾਈ ਨੇ ਸਾਰੀਆਂ  ਚਰਮ ਸੀਮਾ ਪਾਰ ਕਰ ਲਈਆਂ ਹਨ, ਅੱਜ ਗੈਸ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਤੇ ਮਹਿੰਗਾਈ ਨੇ  ਹਰ ਵਰਗ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮਹਿੰਗਾਈ ਦੇ ਉੱਪਰ ਕਾਬੂ ਪਾਉਣ ਵਾਲੇ ਪਾਸੇ ਕੋਈ ਧਿਆਨ ਨਹੀਂ ਦਿਖਾਈ ਦੇ ਰਿਹਾ ਹੈ। ਜਦ ਕਿ ਵਿਰੋਧੀ ਧਿਰ ਕਾਂਗਰਸ ਨੂੰ ਜ਼ਬਰ-ਜ਼ੁਲਮ ਕਰਕੇ ਦਬਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਤਲਾਸ਼ ’ਚ ਧਾਰਮਿਕ ਡੇਰਿਆਂ ’ਤੇ ਸਰਚ ਆਪ੍ਰੇਸ਼ਨ, ਡਰੋਨ ਦੀ ਵੀ ਲਈ ਜਾ ਰਹੀ ਮਦਦ

ਵਿਧਾਇਕ ਤ੍ਰਿਪਤ  ਬਾਜਵਾ ਨੇ ਦੱਸਿਆ ਕਿ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪੱਧਰ ਅਤੇ ਸ਼ਹਿਰੀ ਖੇਤਰ ਦੀਆਂ ਵਾਰਡਾਂ ਤੋਂ ਇਲਾਵਾ ਪਿੰਡਾਂ ਦੇ ਅੰਦਰ ਪੰਚਾਂ-ਸਰਪੰਚਾਂ ਕੌਂਸਲਰਾਂ ਅਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਘਰ-ਘਰ ਪਹੁੰਚ ਕਰਕੇ ਦੇਸ਼ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਲਿਆਂਦਾ ਜਾ ਸਕੇ ਤੇ ਦੇਸ਼ ਨੂੰ ਬਚਾਇਆ ਜਾ ਸਕੇ। 

ਇਹ ਵੀ ਪੜ੍ਹੋ-ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News