ਪ੍ਰਧਾਨ ਮੰਤਰੀ ਦੇ ਤੀਸਰੀ ਵਾਰ ਸਹੁੰ ਚੁੱਕਣ ਮੌਕੇ ਭਾਜਪਾ ਵਰਕਰਾਂ ਨੇ ਮਨਾਇਆ ਜਸ਼ਨ, ਚਲਾਈ ਆਤਿਸ਼ਬਾਜੀ

Monday, Jun 10, 2024 - 06:20 PM (IST)

ਪ੍ਰਧਾਨ ਮੰਤਰੀ ਦੇ ਤੀਸਰੀ ਵਾਰ ਸਹੁੰ ਚੁੱਕਣ ਮੌਕੇ ਭਾਜਪਾ ਵਰਕਰਾਂ ਨੇ ਮਨਾਇਆ ਜਸ਼ਨ, ਚਲਾਈ ਆਤਿਸ਼ਬਾਜੀ

ਗੁਰਦਾਸਪੁਰ (ਹਰਮਨ, ਵਿਨੋਦ)-ਕੇਂਦਰ ਵਿਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤੀਜੀ ਵਾਰ ਸਹੁੰ ਚੁੱਕਣ ਦੀ ਖੁਸ਼ੀ ਵਿਚ ਗੁਰਦਾਸਪੁਰ ਅੰਦਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾ ਕੇ ਜਸ਼ਨ ਮਨਾਇਆ। ਇਸ ਦੌਰਾਨ ਇਕੱਤਰ ਹੋਏ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਗਾਤਾਰ ਤੀਸਰੀ ਵਾਰ ਜਿੱਤ ਕੇ ਸਰਕਾਰ ਬਣਾਉਣ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਦੇ ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ।

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਪਿਛਲੇ 10 ਸਾਲਾਂ ਦੇ ਕਾਰਜਕਾਲ ਮੌਕੇ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸਿਕ ਫੈਸਲੇ ਲਏ ਸਨ, ਜਿਨ੍ਹਾਂ ਦੀ ਬਦੌਲਤ ਅੱਜ ਦੇਸ਼ ਦੇ ਲੋਕ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਪੂਰਾ ਦੇਸ਼ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਧੇ ਵੋਟ ਬੈਂਕ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ ਅਤੇ ਪੰਜਾਬ ਵਿਚ ਵੀ ਭਾਜਪਾ ਦਾ ਗ੍ਰਾਫ ਵਧਿਆ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਬੇਸ਼ੱਕ ਪੰਜਾਬ ’ਚ ਭਾਜਪਾ ਕੋਈ ਸੀਟ ਨਹੀਂ ਜਿੱਤ ਸਕੀ ਪਰ ਇਸ ਗੱਲ ਦੀ ਖੁਸ਼ੀ ਹੈ ਕਿ ਇਕੱਲੇ ਚੋਣ ਲੜ ਕੇ ਵੀ ਭਾਜਪਾ ਦਾ ਵੋਟ ਬੈਂਕ ਦੁੱਗਣਾ ਹੋ ਗਿਆ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ ਅਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਇਸ ਦੌਰਾਨ ਮੰਡਲ ਗੁਰਦਾਸਪੁਰ ਦੇ ਆਗੂਆਂ ਸਮੇਤ ਸ਼ਹਿਰ ਵਾਸੀ ਤੇ ਹੋਰ ਲੀਡਰ ਮੌਜੂਦ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News