ਭਲਕੇ ਗੁਰਦਾਸਪੁਰ ''ਚ ਹੋਵੇਗਾ Black Out

Thursday, Apr 23, 2026 - 04:34 PM (IST)

ਭਲਕੇ ਗੁਰਦਾਸਪੁਰ ''ਚ ਹੋਵੇਗਾ Black Out

ਗੁਰਦਾਸਪੁਰ (ਵਿਨੋਦ)- ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਸ੍ਰੀ ਰਾਮ ਸਿੰਘ ਡੀ.ਜੀ.ਪੀ. ਪੰਜਾਬ ਹੋਮ ਗਾਰਡਜ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਦਿੱਤਿਆ ਉੱਪਲ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ ਸਿਵਲ ਡਿਫੈਂਸ, ਗੁਰਦਾਸਪੁਰ ਅਤੇ ਸ. ਰਵੇਲ ਸਿੰਘ ਰੰਧਾਵਾ ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਗੁਰਦਾਸਪੁਰ ਦੀ ਦੇਖ-ਰੇਖ ਹੇਠ ਕੱਲ 24 ਅਪ੍ਰੈਲ 2026 ਨੂੰ ਜ਼ਿਲਾ ਗੁਰਦਾਸਪੁਰ ਵਿਖੇ ਸਿਵਲ ਡਿਫੈਂਸ ਬਲੈਕਆਊਟ ਮੌਕ ਡਰਿੱਲ ਐਕਸਰਸਾਈਜ਼ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣ-ਸੁਖਾਵੀ ਘਟਨਾ ਦੌਰਾਨ ਐਮਰਜੈਂਸੀ ਹਲਾਤਾਂ ਨਾਲ ਨਜਿੱਠਿਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...

ਰਵੇਲ ਸਿੰਘ ਰੰਧਾਵਾ ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਗੁਰਦਾਸਪੁਰ ਨੇ ਦੱਸਿਆ ਕਿ ਕੱਲ੍ਹ 24 ਅਪ੍ਰੈਲ ਨੂੰ ਸਿਵਲ ਡਿਫੈਂਸ ਬਲੈਕਆਊਟ ਮੌਕ ਡਰਿੱਲ ਐਕਸਰਸਾਈਜ਼ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਰਾਤ 8 ਵਜੇ ਹੋਵੇਗੀ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਦੱਸਿਆ ਕਿ ਇਸ ਅਭਿਆਸ ਲਈ ਸਿਰਫ਼ ਇੱਕ ਮੌਕ ਡਰਿੱਲ ਬਲੈਕ-ਆਊਟ ਐਕਸਰਸਾਈਜ਼ ਹੈ, ਅਤੇ ਘਬਰਾਉਣ ਦੀ ਬਿਲਕੁਲ ਵੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਡਰਿੱਲ ਐਕਸਰਸਾਈਜ਼ ਸਮੇਂ ਪਾਵਰ ਸਪਲਾਈ ਬੰਦ ਰਹੇਗੀ, ਪਰ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਅਭਿਆਸ ਵਿੱਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।

ਇਹ ਵੀ ਪੜ੍ਹੋ- ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ ਫੜਿਆ ਗਿਆ 'ਪਾਕਿਸਤਾਨੀ ਜਾਸੂਸ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News