ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ 2 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ਕੀਤਾ ਕਾਬੂ

Thursday, Jul 28, 2022 - 01:14 PM (IST)

ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ 2 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ਕੀਤਾ ਕਾਬੂ

ਪੱਟੀ (ਸੋਢੀ) - ਥਾਣਾ ਪੱਟੀ ਸਿਟੀ ਪੁਲਸ ਨੇ ਨਾਕਾਬੰਦੀ ਦੌਰਾਨ ਆਸਲ ਚੌਕ ਪੱਟੀ ਤੋਂ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਮੌਕੇ ਥਾਣਾ ਮੁਖੀ ਪੱਟੀ ਸਿਟੀ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਸੁਖਵਿੰਦਰ ਸਿੰਘ ਅਤੇ ਪੁਲਸ ਪਾਰਟੀ ਨੇ ਆਸਲ ਚੌਂਕ ਪੱਟੀ ਵਿਖੇ ਇਕ ਐਕਟਿਵਾ ਸਵਾਰ ਨੂੰ ਰੋਕ ਲਿਆ। ਇਸ ਦੌਰਾਨ ਜਦੋਂ ਉਸ ਕੋਲੋਂ ਕਾਗਜ਼ਾਤ ਪੱਤਰ ਮੰਗਿਆ ਤਾਂ ਉਸਨੇ ਕਿਹਾ ਕਿ ਇਹ ਐਕਟਿਵਾ ਚੋਰੀ ਦੀ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਮੰਕੀਪਾਕਸ ਦੇ ਸ਼ੱਕੀ ਮਰੀਜ਼ ਮਗਰੋਂ ਹਰਕਤ 'ਚ ਸਿਹਤ ਮਹਿਕਮਾ, ਤਿਆਰ ਕੀਤਾ ਸਪੈਸ਼ਲ ਵਾਰਡ

ਉਕਤ ਵਿਅਕਤੀ ਨੇ ਇਹ ਵੀ ਮੰਨਿਆ ਕਿ ਅਸੀਂ ਬਿਨਾਂ ਨੰਬਰੀ 2 ਹੋਰ ਮੋਟਰਸਾਈਕਲ ਹੋਰ ਚੋਰੀ ਵੀ ਬਰਾਮਦ ਕਰਵਾਏ। ਮੁਲਜ਼ਮ ਦੀ ਪਛਾਣ ਹੀਰਾ ਸਿੰਘ ਵਾਸੀ ਵਾਰਡ ਨੰਬਰ-2 ਪੱਟੀ ਅਤੇ ਦੂਜੇ ਮੁਲਜ਼ਮ ਕਰਨ ਪਾਲ ਸਿੰਘ ਵਾਸੀ ਵਾਰਡ ਨੰਬਰ-2 ਪੱਟੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ


author

rajwinder kaur

Content Editor

Related News