ਨਾਕੇਬੰਦੀ ਦੌਰਾਨ ਪੁਲਸ ਹੱਥ ਲੱਗੀ ਸਫਲਤਾ, ਪਿਸਤੌਲ ਤੇ ਜਿੰਦਾ ਕਾਰਤੂਸ ਸਣੇ 1 ਵਿਅਕਤੀ ਗ੍ਰਿਫ਼ਤਾਰ

Thursday, Feb 03, 2022 - 05:35 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) - ਅੰਮ੍ਰਿਤਸਰ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਮਜੀਠਾ ਰੋਡ ਸਥਿਤ ਫੁੱਟ ਰੋਡ ’ਤੇ ਨਾਕਾ ਲਗਾ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਕਾਬੂ ਕੀਤੇ ਵਿਅਕਤੀ ਤੋਂ ਪੁਲਸ ਨੇ ਨਾਈਨ ਐੱਮ.ਐੱਮ. ਦਾ ਪਿਸਤੌਲ ਬਰਾਮਦ ਕੀਤਾ ਹੈ। ਪੁਲਸ ਅਧਿਕਾਰੀ ਅਨੁਸਾਰ ਲੋਹੜੀ ਵਾਲੇ ਦਿਨ ਜਿਸ ਵਿਅਕਤੀ ਦਾ ਕਤਲ ਹੋਇਆ ਸੀ, ਉਸ ਮਾਮਲੇ ’ਚ ਇਸ ਵਿਅਕਤੀ ਦੀ ਸ਼ਮੂਲੀਅਤ ਹੈ। ਇਸ ਖ਼ਿਲਾਫ਼ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਹਨ।  

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੈਂਗਸਟਰ ਸਰਗਰਮ ਨਜ਼ਰ ਆ ਰਹੇ ਹਨ। ਅੰਮ੍ਰਿਤਸਰ ਦੀ ਪੁਲਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕੀਤੀ ਗਈ ਹੈ। ਨਾਕੇਬੰਦੀ ਦੌਰਾਨ ਪੁਲਸ ਨੇ ਮਜੀਠਾ ਰੋਡ ਸਥਿਤ 88 ਫੁੱਟ ਰੋਡ ’ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ 9mm ਦੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਸ ਅਧਿਕਾਰੀ ਪੀ.ਐੱਸ. ਵਿਰਕ ਅਨੁਸਾਰ ਲੋਹੜੀ ਵਾਲੇ ਦਿਨ ਅੰਮ੍ਰਿਤਸਰ ’ਚ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ’ਚ ਇਸ ਵਿਅਕਤੀ ਦੀ ਸ਼ਮੂਲੀਅਤ ਸੀ।

ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!

ਉਨ੍ਹਾਂ ਨੇ ਕਿਹਾ ਕਿ ਉਕਤ ਵਿਅਕਤੀ ਦੀ ਉਨ੍ਹਾਂ ਵਲੋਂ ਭਾਲ ਕੀਤੀ ਜਾ ਰਹੀ ਸੀ। ਪੁਲਸ ਨੇ ਕਿਹਾ ਕਿ ਉਕਤ ਵਿਅਕਤੀ ਖ਼ਿਲਾਫ਼ ਪਹਿਲਾਂ ਤੋਂ 302 ,307 ਦੇ ਤਹਿਤ ਮਾਮਲੇ ਦਰਜ ਹਨ ਅਤੇ ਇਹ 5 ਸਾਲ ਜੇਲ੍ਹ ਕੱਟ ਕੇ ਆਇਆ ਹੈ। ਇਸ ਤੋਂ ਬਰਾਮਦ ਹੋਈ 1 ਪਿਸਤੌਲ 9mm ਗ਼ੈਰਕਾਨੂੰਨੀ ਹੈ। ਉਕਤ ਵਿਅਕਤੀ ਨੂੰ ਪੁਲਸ ਰਿਮਾਂਡ ’ਤੇ ਲੈ ਪੁੱਛਗਿੱਛ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)


rajwinder kaur

Content Editor

Related News