ਨਾਕੇ ਦੌਰਾਨ ਪੁਲਸ ਵੱਲੋਂ ਚਲਾਨ ਕੱਟਣ ’ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

Sunday, Aug 14, 2022 - 01:18 PM (IST)

ਗੁਰਦਾਸਪੁਰ (ਹੇਮੰਤ) - 15 ਅਗਸਤ ਦੇ ਮੱਦੇਨਜ਼ਰ ਪੁਲਸ ਵੱਲੋਂ ਲਾਏ ਗਏ ਨਾਕੇ ’ਤੇ ਇਕ ਮੋਟਰਸਾਈਕਲ ਸਵਾਰ ਵੱਲੋਂ ਟੈਂਕੀ ’ਚੋਂ ਤੇਲ ਕੱਢ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੂਜੇ ਪਾਸੇ ਮੌਕੇ ’ਤੇ ਮੌਜੂਦ ਲੋਕਾਂ ਨੇ ਮਾਮਲਾ ਸ਼ਾਂਤ ਕਰਵਾਇਆ। ਜਾਣਕਾਰੀ ਅਨੁਸਾਰ ਪੁਲਸ ਪ੍ਰਸ਼ਾਸਨ ਵੱਲੋਂ 15 ਅਗਸਤ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਸੀ। ਇਸੇ ਤਹਿਤ ਪੁਲਸ ਨੇ ਬੱਬਰੀ ਬਾਈਪਾਸ ਨਾਕੇ ’ਤੇ ਧਾਰੀਵਾਲ ਸਾਈਡ ਤੋਂ ਆ ਰਹੇ ਕਾਲੇ ਰੰਗ ਦੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਮੋਟਰਸਾਈਕਲ ਸਵਾਰ ਨੇ ਆਪਣਾ ਨਾਂ ਸਤੀਸ਼ ਕੁਮਾਰ ਪੁੱਤਰ ਬਲਦੇਵ ਰਾਜ ਨਿਵਾਸੀ ਨਰਾਇਣੀ ਚੱਕ ਜ਼ਿਲ੍ਹਾ ਪਠਾਨਕੋਟ ਦੱਸਿਆ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਇਸ ਦੌਰਾਨ ਜਦੋਂ ਪੁਲਸ ਨੇ ਨੌਜਵਾਨ ਤੋਂਮੋਟਰ ਸਾਈਕਲ ਦੇ ਦਸਤਾਵੇਜ਼ ਮੰਗੇ ਤਾਂ ਉਸ ਕੋਲ ਕੋਈ ਵੀ ਦਸਤਾਵੇਜ਼ ਨਹੀਂ ਸੀ, ਜਿਸ ’ਤੇ ਪੁਲਸ ਨੇ ਉਸ ਦਾ ਚਲਾਨ ਕੱਟ ਦਿੱਤਾ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੇ ਗੁੱਸੇ ’ਚ ਆ ਕੇ ਆਪਣੇ ਮੋਟਰਸਾਈਕਲ ਦੀ ਤੇਲ ਵਾਲੀ ਟੈਂਕੀ ’ਚੋਂ ਤੇਲ ਕੱਢ ਕੇ ਖ਼ੁਦਕੁਸ਼ੀ ਕਰਨ ਲਈ ਪੁਲਸ ਨੂੰ ਭੈਭੀਤ ਕਰਨਾ ਸ਼ੁਰੂ ਕਰ ਦਿੱਤਾ। ਇਸ ’'ਤੇ ਪੁਲਸ ਨੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਮਾਮਲਾ ਸ਼ਾਂਤ ਕਰਵਾਇਆ। ਇਸ ਦੌਰਾਨ ਬੱਬਰੀ ਬਾਈਪਾਸ ਨੇੜੇ ਇਹ ਡਰਾਮਾ ਕਾਫੀ ਦੇਰ ਤੱਕ ਚੱਲਦਾ ਰਿਹਾ, ਜੋ ਚਰਚਾ ਦਾ ਵਿਸ਼ਾ ਬਣਿਆ ਰਿਹਾ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ


rajwinder kaur

Content Editor

Related News