ਨਾਕੇ ’ਤੇ ਤਾਇਨਾਤ ਥਾਣਾ ਘੁਮਾਣ ਦੀ ਪੁਲਸ ’ਤੇ ਨੌਜਵਾਨਾਂ ਨੇ ਚੜ੍ਹਾਈ ਗੱਡੀ, ਇਕ ਗ੍ਰਿਫ਼ਤਾਰ
Sunday, Aug 14, 2022 - 01:51 PM (IST)
ਬਟਾਲਾ/ਘੁਮਾਣ (ਬੇਰੀ, ਸਰਬਜੀਤ) - ਬੀਤੇ ਦਿਨ ਥਾਣਾ ਘੁਮਾਣ ਦੀ ਪੁਲਸ ’ਤੇ ਨਾਕੇ ਦੌਰਾਨ ਦੋ ਨੌਜਵਾਨਾਂ ਵੱਲੋਂ ਮਾਰ ਦੇਣ ਦੀ ਨੀਅਤ ਨਾਲ ਗੱਡੀ ਚੜ੍ਹਾਉਣ ਦੀ ਹਰਕਤ ਕੀਤੀ ਗਈ ਸੀ। ਇਸ ਨਾਲ ਹੈੱਡ ਕਾਂਸਟੇਬਲ ਜਗਰੂਪ ਸਿੰਘ ਨੇ ਬਹਾਦਰੀ ਦਿਖਾਈ ਅਤੇ ਕਾਰ ਦੇ ਬੁਨੇਟ ’ਤੇ ਚੜ੍ਹ ਕੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਉਕਤ ਵਿਅਕਤੀਆਂ ਦੀ ਗੱਡੀ ਨੂੰ ਕਾਬੂ ਕਰਨ ਵਿਚ ਸਫਲ ਹਾਸਲ ਕੀਤੀ ਪਰ ਕਾਰ ਵਿਚ ਸਵਾਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਘੁਮਾਣ ਦੀ ਪੁਲਸ ਨੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ: ਮਾਮਲਾ ਕੰਪਲੈਕਸ ’ਚ ਮ੍ਰਿਤਕ ਮਿਲੀ ਬੱਚੀ ਦਾ, ਪੋਸਟਮਾਰਟਮ ਤੋਂ ਬਾਅਦ ਪਿਤਾ ਨੂੰ ਸੌਂਪੀ ਢਾਈ ਸਾਲਾ ਦੀਪਜੋਤ ਦੀ ਲਾਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਐੱਸ. ਐੱਚ. ਓ. ਗੁਰਦੇਵ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪੁਲਸ ਪਾਰਟੀ ਵੱਲੋਂ ਅੱਡਾ ਬੋਲੇਵਾਲ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਨਾਕੇਬੰਦੀ ਦੌਰਾਨ ਪੁਲਸ ਨੇ ਇਕ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਚਾਲਕ ਨੇ ਗੱਡੀ ਰੋਕਣ ਦੀ ਬਜਾਏ ਸਿੱਧੀ ਸਾਡੇ ਮੁਲਾਜ਼ਮਾਂ ’ਤੇ ਮਾਰ ਦੇਣ ਦੀ ਨੀਅਤ ਨਾਲ ਚੜ੍ਹਾ ਦਿੱਤੀ, ਜਿਸ ਨਾਲ ਮੁਲਾਜ਼ਮ ਜਗਰੂਪ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜੋ ਇਸ ਵਕਤ ਜ਼ੋਰੇ ਇਲਾਜ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਸਹੁਰੇ ਦੇ ਕਤਲ 'ਚ ਗਿਆ ਸੀ ਜੇਲ੍ਹ, ਜ਼ਮਾਨਤ 'ਤੇ ਆਉਣ ਮਗਰੋਂ ਪਤਨੀ ਤੇ ਸੱਸ ਨੂੰ ਦਿੱਤੀ ਭਿਆਨਕ ਮੌਤ
ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਸ ਵੱਲੋਂ ਉਕਤ ਗੱਡੀ ਦਾ ਪਿੱਛਾ ਕਰਕੇ ਗੱਡੀ ਨੂੰ ਆਪਣੇ ਕਬਜ਼ੋ ’ਚ ਲੈ ਲਿਆ ਗਿਆ ਅਤੇ ਗੱਡੀ ਵਿਚੋਂ 10 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ, ਜਦਕਿ ਗੱਡੀ ਵਿਚ ਸਵਾਰ ਨੌਜਵਾਨ ਹਰਪਾਲ ਸਿੰਘ ਪਾਲਾ ਵਾਸੀ ਭੱਟੀਵਾਲ ਰੋਡ ਘੁਮਾਣ ਅਤੇ ਮਨਪ੍ਰੀਤ ਸਿੰਘ ਵਾਸੀ ਘੁਮਾਣ ਫ਼ਰਾਰ ਹੋ ਗਏ। ਇਸ ਸਬੰਧੀ ਪੁਲਸ ਵੱਲੋਂ ਉਕਤ ਨੌਜਵਾਨਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਅੱਜ ਪੁਲਸ ਨੇ ਇਕ ਨੌਜਵਾਨ ਹਰਪਾਲ ਸਿੰਘ ਪਾਲਾ ਨੂੰ ਨੰਗਲ ਸੂਏ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੂਸਰੇ ਨੌਜਵਾਨ ਦੀ ਭਾਲ ਜਾਰੀ ਹੈ, ਉਸਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਮਮਦੋਟ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲਿਆ ਬਿਨਾਂ ਸਿਰ ਤੋਂ ਬੱਚੇ ਦਾ ਭਰੂਣ