ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਦੀ 42ਵੀਂ ਬਰਸੀ ਮੌਕੇ ਲਗਾਇਆ ਗਿਆ ਖੂਨਦਾਨ ਕੈਂਪ

09/10/2023 11:58:38 AM

ਅੰਮ੍ਰਿਤਸਰ (ਸੁਮਿਤ)- ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 42ਵੀਂ ਬਰਸੀ ਮੌਕੇ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਰਾਜਸਥਾਨ, ਚੰਡੀਗੜ੍ਹ, ਉਤਰਾਖੰਡ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਪੰਜਾਬ ਵਿਚ ਅੰਮ੍ਰਿਤਸਰ ਦੀ ਟੀਮ ਅਤੇ ਦੁਖ ਨਿਵਾਰਨ ਹਸਪਤਾਲ ਦੇ ਸਹਿਯੋਗ ਨਾਲ ਇਹ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਵੱਧ ਚੜ੍ਹ ਕੇ ਹਿੱਸਾ ਲਿਆ। ਖੂਨਦਾਨ ਕੈਂਪ ਵਿਚ 60 ਦੇ ਕਰੀਬ ਲੋਕਾਂ ਨੇ ਖੂਨਦਾਨ ਕੀਤਾ। ਇਸ ਦੌਰਾਨ ਦੁਖ ਨਿਵਾਰਨ ਹਸਪਤਾਲ ਦੇ ਮੁੱਖ ਆਰਥੋਪੈਡਿਕਸ ਡਾ. ਆਰ. ਪੀ. ਐੱਸ. ਬੋਪਾਰਾਏ, ਹਰਜਿੰਦਰ ਸਿੰਘ ਗੁਰਾਇਆ ਅਤੇ ਉਨ੍ਹਾਂ ਦੀ ਟੀਮ ਨੇ ਇਸ ਖੂਨਦਾਨ ਕੈਂਪ ਵਿਚ ਸਹਿਯੋਗ ਦਿੱਤਾ।       

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ

ਇਸ ਦੌਰਾਨ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡੀ. ਸੀ. ਪੀ. ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾੜ, ਅਦਾਕਾਰ ਅਰਵਿੰਦਰ ਸਿੰਘ ਭੱਟੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਗੁਰਜੀਤ ਕੌਰ, ਸਰਸਵਤੀ ਗਰੁੱਪ ਆਫ਼ ਕਾਲਜਿਜ਼ ਦੇ ਪ੍ਰਧਾਨ ਵਿਰਾਟ ਦੇਵਗਨ, ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਪ੍ਰਧਾਨ ਮਨੀਸ਼ ਅਗਰਵਾਲ, ਡਾ. ਆਰ. ਪੀ. ਐੱਸ. ਬੋਪਾਰਾਏ, ਹਰਜਿੰਦਰ ਸਿੰਘ ਗੁਰਾਇਆ ਆਦਿ ਨੇ ਪਹੁੰਚ ਕੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ |

PunjabKesari

ਇਸ ਮੌਕੇ ਪਰਮਿੰਦਰ ਸਿੰਘ ਭੰਡਾਲ, ਡੀ. ਸੀ. ਪੀ. ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਵੱਲੋਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿਚ ਲਗਾਇਆ ਖੂਨਦਾਨ ਕੈਂਪ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿਚ ਖੂਨਦਾਨ ਕਰ ਕੇ ਹਜ਼ਾਰਾਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ, ਜਿਸ ਤਰ੍ਹਾਂ ਅਮਰ ਸ਼ਹੀਦ ਲਾਲ ਜਗਤ ਨਾਰਾਇਣ ਜੀ ਨੇ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ, ਉਸੇ ਤਰ੍ਹਾਂ ਪੰਜਾਬ ਕੇਸਰੀ ਗਰੁੱਪ ਵੀ ਅੱਜ ਤੱਕ ਇਸ ਮਾਰਗ ’ਤੇ ਚੱਲ ਰਿਹਾ ਹੈ ਅਤੇ ਮਾਨਵਤਾ ਦੀ ਭਲਾਈ ਦੇ ਕਾਰਜਾਂ ਵਿਚ ਨਿਰੰਤਰ ਅੱਗੇ ਵਧਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ-  ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

ਇਸ ਦੇ ਨਾਲ ਹੀ ਹਿਊਮਨ ਰਾਈਟਸ ਵੈੱਲਫੇਅਰ ਸੋਸਾਇਟੀ ਪੰਜਾਬ ਵੱਲੋਂ ਵੀ ਕਮਲ ਪਹਿਲਵਾਨ ਦੀ ਪ੍ਰਧਾਨਗੀ ਹੇਠ ਲਗਾਏ ਗਏ ਖੂਨਦਾਨ ਕੈਂਪ ਵਿਚ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਜਿਨ੍ਹਾਂ ਲੋਕਾਂ ਨੇ ਖੂਨਦਾਨ ਕੀਤਾ, ਉਨ੍ਹਾਂ ਨੂੰ ਜਗ ਬਾਣੀ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

PunjabKesari

ਜਗ ਬਾਣੀ ਵੱਲੋਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿਚ ਲਗਾਇਆ ਗਿਆ ਇਹ ਖੂਨਦਾਨ ਕੈਂਪ ਸੱਚਮੁੱਚ ਇਕ ਸ਼ਲਾਘਾਯੋਗ ਕਦਮ ਹੈ, ਕਿਉਂਕਿ ਖੂਨਦਾਨ ਨੂੰ ਇਕ ਮਹਾਨ ਦਾਨ ਮੰਨਿਆ ਜਾਂਦਾ ਹੈ, ਜਿਸ ਤਰ੍ਹਾਂ ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਨੂੰ ਅਸੀਂ ਸੱਚਾਈ ਦੇ ਰੂਪ ਵਿਚ ਜਾਣਦੇ ਹਾਂ। ਇਸੇ ਤਰ੍ਹਾਂ ਜਗ ਬਾਣੀ ਗਰੁੱਪ ਵੀ ਸੱਚ ਨੂੰ ਅੱਗੇ ਲੈ ਕੇ ਜਾ ਰਿਹਾ ਹੈ।

ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News